Sunday, April 19, 2026

ਸ਼ਹੀਦ ਮਦਨ ਲਾਲ ਢੀਂਗਰਾ ਦੀ ਯਾਦ `ਚ ਰਾਜ ਪੱਧਰੀ ਸਮਾਗਮ 17 ਨੂੰ

ਸਰਕਾਰੀਆ ਸ਼ਹੀਦ ਨੂੰ ਕਰਨਗੇ ਸ਼ਰਧਾ ਦੇ ਫੁੱਲ ਭੇਟ
ਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਦੇਸ਼ ਲਈ ਆਪਾ ਵਾਰਨ ਵਾਲੇ ਅੰਮ੍ਰਿਤਸਰ ਦੇ ਜੰਮਪਲ ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹਾਦਤ Shivdular Singh Dhillon DCਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਸਮਾਗਮ 17 ਅਗਸਤ ਨੂੰ ਸਰਕਾਰੀ ਕੰਨਿਆ ਸੀਨੀਅਰ ਸਕੈਡੰਰੀ ਸਕੂਲ ਮਾਲ ਰੋਡ ਵਿਖੇ ਕਰਵਾਇਆ ਜਾ ਰਿਹਾ ਹੈ।ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਮੇਅਰ ਕਰਮਜੀਤ ਸਿੰਘ ਰਿੰਟੂ, ਹਲਕਾ ਵਿਧਾਇਕ ਸੁਨੀਲ ਦੱਤੀ ਅਤੇ ਹੋਰ ਸਖਸ਼ੀਅਤਾਂ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ।
              ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਇਹ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਰਾਜ ਪੱਧਰੀ ਸਮਾਗਮ ਵਿਚ ਸ਼ਹੀਦ ਦੇ ਜੀਵਨ ਉਤੇ ਚਾਨਣਾ ਪਾਉਂਦੀ ਦਸਤਾਵੇਜ਼ੀ ਫਿਲਮ ਸਰੋਤਿਆਂ ਨੂੰ ਵਿਖਾਈ ਜਾਵੇਗੀ।ਥੀਏਟਰ ਪਰਸਨ ਗਰੁੱਪ ਦੇ ਵਿਸ਼ਵ ਪ੍ਰਸਿੱਧ ਕਲਾਕਾਰਾਂ ਵੱਲੋਂ ਸ਼ਹੀਦ ਦੇ ਜੀਵਨ ਉਤੇ ਤਿਆਰ ਕੀਤਾ ਨਾਟਕ ਪੇਸ਼ ਕੀਤਾ ਜਾਵੇਗਾ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply