ਪੰਮੀ ਬਾਈ ਵਲੋਂ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਪੰਜਾਬ ਸਰਕਾਰ ਦੇ ਫੈਸਲਿਆਂ ਦੀ ਹਮਾਇਤ ਦਾ ਐਲਾਨ
ਚੰਡੀਗੜ, 14 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਨਸ਼ਿਆਂ ਨੂੰ ਠੱਲ ਪਾਉਣ ਲਈ ਜਲਦ ਹੀ ਸਖਤ ਕਾਨੂੰਨ ਵੀ ਲੈ ਕੇ ਆ ਰਹੀ ਹੈ।ਪੰਜਾਬ ਦੇ
ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਹ ਪ੍ਰਘਟਾਵਾ ਕਰਦਿਆਂ ਪੰਜਾਬ ਦੇ ਕਲਾਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਫਿਲਮਾਂ ਅਤੇ ਗੀਤਾਂ ਰਾਹੀਂ ਪਾਬੰਦੀਸ਼ੁਦਾ ਨਸ਼ਿਆਂ ਨੂੰ ਉਤਸ਼ਾਹਿਤ ਨਾ ਕਰਨ।ਉਘੇ ਲੋਕ ਗਾਇਕ ਪਰਮਜੀਤ ਸਿੰਘ ਸਿੱਧੂ (ਪੰਮੀ ਬਾਈ) ਵਿਸੇਸ਼ ਤੌਰ `ਤੇ ਸਭਿਆਚਾਰਕ ਮਾਮਲਿਆਂ ਮੰਤਰੀ ਨਾਲ ਇਸ ਗੰਭੀਰ ਮਾਮਲੇ ਨੂੰ ਵਿਚਾਰਨ ਲਈ ਮੁਲਾਕਾਤ ਕਰਨ ਪਹੁੰਚੇ, ਜਿੰਨਾਂ ਨੇ ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ।
ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚੰਨੀ ਨੇ ਇਸ ਮੌਕੇ ਨਸ਼ਿਆਂ ਦੀ ਦਲਦਲ ਵਿਚ ਧਸੀ ਪੰਜਾਬ ਦੀ ਨੌਜਵਾਨ ਪੀੜੀ ਬਾਰੇ ਚਿੰਤਾ ਕਰਦਿਆਂ ਕਿਹਾ ਕਿ ਨਸ਼ਿਆਂ ਨੂੰ ਪੰਜਾਬੀ ਕਲਾਕਾਰਾਂ ਨੇ ਫਿਲਮਾਂ ਅਤੇ ਗੀਤਾਂ ਰਾਹੀਂ ਬਹੁਤ ਉਤਸ਼ਾਹਿਤ ਕੀਤਾ ਹੈ। ਉਨਾਂ ਕਿਹਾ ਕਿ ਇਹ ਵੀ ਇੱਕ ਵੱਡਾ ਕਾਰਨ ਹੈ ਕਿ ਨੌਜਵਾਨ ਪੀੜੀ ਜੋ ਇੰਨਾਂ ਕਲਾਕਾਰਾਂ ਨੂੰ ਆਪਣਾ ਰੋਲ ਮਾਡਲ ਮੰਨਦੇ ਹਨ, ਇੰਨਾਂ ਦੇ ਗੀਤ ਅਤੇ ਫਿਲਮਾਂ ਦੇਖ ਕੇ ਨਸ਼ਿਆਂ ਵੱਲ ਬਹੁਤ ਜਲਦ ਆਕਸ਼ਿਤ ਹੋ ਜਾਂਦੇ ਹਨ। ਉਨਾਂ ਕਿਹਾ ਕਿ ਇਸ ਲਈ ਇਹ ਹੋਰ ਵੀ ਜਰੂਰੀ ਹੈ ਕਿ ਪੰਜਾਬੀ ਕਲਾਕਾਰ ਪੰਜਾਬ ਦੇ ਨੌਜਵਾਨਾਂ ਨੂੰ ਗਲਤ ਕੰਮਾਂ ਵੱਲ ਉਤਸ਼ਾਹਿਤ ਨਾ ਕਰਨ।ਚੰਨੀ ਨੇ ਕਿਹਾ ਕਿ ਪੰਜਾਬੀ ਕਲਾਕਾਰ ਫਿਲਮਾਂ ਅਤੇ ਗੀਤਾਂ ਰਾਹੀਂ ਪੰਜਾਬ ਦੀ ਚੰਗੀ ਤਸਵੀਰ ਪੇਸ਼ ਕਰਨ ਤਾਂ ਇਸ ਨਾਲ ਸੈਰ ਸਪਾਟਾ ਵੀ ਉਤਸ਼ਾਹਿਤ ਹੋਵੇਗਾ।
ਪੰਮੀ ਬਾਈ ਨੇ ਕਿਹਾ ਕਿ ਪੰਜਾਬੀ ਗਾਇਕੀ ਰਾਹੀਂ ਫੈਲਾਏ ਜਾ ਰਹੇ ਸਭਿਆਚਾਰ ਨੂੰ ਦੂਰ ਕਰਨ ਲਈ ਸਖਤ ਕਦਮ ਉਠਾਏ ਜਾਣ ਦੀ ਲੋੜ ਹੈ। ਉਨਾਂ ਕਿਹਾ ਜੇਕਰ ਪੰਜਾਬ ਸਰਕਾਰ ਪੰਜਾਬੀ ਗੀਤਾਂ ਅਤੇ ਫਿਲਮਾਂ ਰਾਹੀਂ ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲਿਆਂ ਖਿਲਾਫ ਸਖਤ ਕਦਮ ਉਠਾਉਂਦੀ ਹੈ ਤਾਂ ਉਸ ਦੀ ਉਹ ਪੂਰਨ ਹਮਾਇਤ ਕਰਦੇ ਹਨ।ਪੰਮੀ ਬਾਈ ਨੇ ਪੰਜਾਬੀ ਸਭਿਆਚਾਰ ਪ੍ਰੇਮੀਆਂ ਨੂੰ ਸੱਦਾ ਦਿੱਤਾ ਕਿ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਕਲਾਕਾਰਾਂ ਖਿਲਾਫ ਲੋਕ ਲਹਿਰ ਖੜੀ ਕੀਤੀ ਜਾਵੇ ਅਤੇ ਅਜਿਹਾ ਕਰਨ ਵਾਲੇ ਕਲਾਕਾਰਾਂ ਦਾ ਸਮਜਿਕ ਬਾਈਕਾਟ ਕੀਤਾ ਜਾਵੇ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media