ਲੌਂਗੋਵਾਲ, 14 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਢੱਡਰੀਆਂ ਦੇ ਸਰਕਾਰੀ ਹਾਈ ਸਕੂਲ ਸਾਹੋਕੇ ਢੱਡਰੀਆਂ
ਵਿਖੇ ਗਣਿਤ ਮੇਲੇ ਦਾ ਆਯੋਜਨ ਕੀਤਾ ਗਿਆ।ਸਕੂਲ ਮਾਸਟਰ ਜੁਗਰਾਜ ਸਿੰਘ ਨੇ ਦੱਸਿਆ ਕਿ ਇਹ ਗਣਿਤ ਮੇਲਾ ਸਕੂਲ ਇੰਚਾਰਜ ਬੂਟਾ ਖਾਂ ਦੀ ਯੋਗ ਅਗਵਾਈ ਵਿੱਚ ਕਰਵਾਇਆ ਗਿਆ।ਗਣਿਤ ਮੇਲੇ ਦਾ ਉਦਘਾਟਨ ਪਿੰਡ ਦੇ ਸਰਪੰਚ ਗੁਰਚਰਨ ਸਿੰਘ ਚੰਨਾ ਵਲੋਂ ਕੀਤਾ ਗਿਆ।ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ।ਮੈਡਮ ਸਲੋਨੀ ਰਾਣੀ ਅਤੇ ਮੈਡਮ ਅਮਨਦੀਪ ਕੌਰ ਬਡਰੁੱਖਾਂ ਦਾ ਮੇਲੇ `ਚ ਵਿਸ਼ੇਸ਼ ਯੋਗਦਾਨ ਰਿਹਾ।
ਇਸ ਮੌਕੇ ਸਮੁੱਚੀ ਪੰਚਾਇਤ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਅਤੇ ਮੈਂਬਰ, ਮਾਸਟਰ ਅਨਿਲ ਸ਼ਰਮਾ, ਕੁਲਦੀਪ ਕੁਮਾਰ ਕੌਸ਼ਲ ਅਤੇ ਵਿਦਿਆਰਥੀ ਹਾਜ਼ਰ ਸਨ ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media