ਪਠਾਨਕੋਟ, 15 ਅਗਸਤ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ: ਨੈਨਾ ਸਲਾਥੀਆਂ ਦੇ ਹੁਕਮਾਂ ਅਨੁਸਾਰ ਜਿਲ੍ਹਾ ਸਿਹਤ ਅਫਸਰ
ਡਾ. ਰੇਖਾ ਘਈ, ਡਾ. ਰਵੀ ਕਾਂਤ ਐਸ.ਐਮ.ਓ ਸੀ.ਐਚ.ਸੀ ਨਰੋਟ ਜੈਮਲ ਸਿੰਘ, ਜਿਲ੍ਹਾ ਐਪੀਡਿਮਾਲੋਜਿਸਟ ਡਾ. ਸੁਨੀਤਾ ਸ਼ਰਮਾ ਅਤੇ ਸਿਹਤ ਵਿਭਾਗ ਦੀ ਟੀਮ ਵਲੋਂ ਹੜ੍ਹ ਸੰਭਾਵਿਤ ਕਥਲੋਰ ਅਤੇ ਬਮਿਆਲ ਦੇ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਮੋਕੇ ਦਾ ਜਾਇਜ਼ਾ ਲਿਆ ਗਿਆ।ਉਨਾਂ ਲੋਕਾਂ ਨੂੰ ਹੜ੍ਹ ਬਾਰੇ ਸੁਚੇਤ ਰਹਿਣ ਬਾਰੇ ਕਿਹਾ।ਬਰਸਾਤ ਦੇ ਮੌਸਮ ਵਿੱਚ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਡੇਂਗੂ, ਮਲੇਰੀਆ, ਕੋਲਰਾ ਆਦਿ ਬਾਰੇ ਜਾਣਕਾਰੀ ਦਿੱਤੀ ਗਈ।ਸੀ.ਐਚ.ਸੀ ਨੋ.ਜੈ.ਸਿੰਘ, ਪੀ.ਐਚ.ਸੀ ਕਥਲੋਰ ਅਤੇ ਬਮਿਆਲ ਵਿੱਚ ਜਰੂਰੀ ਦਵਾਈਆਂ ਤੇ ਕਲੋਰੀਨ ਆਦਿ ਦੀਆਂ ਗੋਲੀਆਂ ਹਰ ਸਮੇਂ ਤਿਆਰ ਰੱਖਣ ਲਈ ਹਦਾਇਤ ਕੀਤੀ ਗਈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media