Tuesday, March 24, 2026

ਗੁਰੂ ਰਵਿਦਾਸ ਜੀ ਦੇ ਧਾਰਮਿਕ ਨੂੰ ਸਥਾਨ ਨੂੰ ਢਾਹੁਣਾ ਮੰਦਭਾਗਾ – ਜਗਤਾਰ ਦਿਆਲਪੁਰਾ

ਸਮਰਾਲਾ, 15 ਅਗਸਤ (ਪੰਜਾਬ ਪੋਸਟ – ਇੰਦਰਜੀਤ ਕੰਗ) – ਦਿੱਲੀ ਵਿਖੇ ਗੁਰੂ ਰਵਿਦਾਸ ਜੀ ਮਹਾਰਾਜ ਦੇ ਧਾਰਮਿਕ ਸਥਾਨ ਨੂੰ ਢਹਾਉਣਾ PUNJ1508201909ਅਤਿ ਨਿੰਦਣਯੋਗ ਘਟਨਾ ਹੈ, ਇਸ ਨਾਲ ਰਵਿਦਾਸ ਭਾਈਚਾਰੇ ਦੇ ਮਨਾਂ ਨੂੰ ਭਾਰੀ ਠੇਸ ਲੱਗੀ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਵਿਧਾਨ ਸਭਾ ਸਮਰਾਲਾ ਦੇ ਇੰਚਾਰਜ ਜਗਤਾਰ ਸਿੰਘ ਦਿਆਲਪੁਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਪਹਿਲਾਂ ਮੋਦੀ ਸਰਕਾਰ ਵਲੋਂ ਡਾ. ਬੀ. ਆਰ. ਅੰਬੇਦਕਰ ਸਾਹਿਬ ਦੇ ਸੰਵਿਧਾਨ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕੀਤੀ ਸੀ।ਜਿਹੜੀ ਸਮੂਹਿਕ ਰੂਪ ਵਿਚ ਇਕੱਠੇ ਹੋਏ ਐਸ.ਸੀ ਭਾਈਚਾਰੇ ਨੇ ਕਾਮਯਾਬ ਨਹੀਂ ਹੋਣ ਦਿੱਤੀ। ਹੁਣ ਵੀ ਐਸ.ਸੀ ਭਾਈਚਾਰਾ ਮੋਦੀ ਦੀਆਂ ਘਿਨੌਣੀਆਂ ਚਾਲਾਂ ਨੂੰ ਸਫਲ ਨਹੀਂ ਹੋਣ ਦੇਵੇਗਾ।ਧਾਰਮਿਕ ਸਥਾਨ ਢਾਹ ਕੇ ਮੋਦੀ ਸਰਕਾਰ ਨੇ ਐਸ.ਸੀ ਭਾਈਚਾਰੇ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੈ।ਉਨਾਂ ਕਿਹਾ ਕਿ ਜਲਦ ਹੀ ਸਮਰਾਲੇ ਇਲਾਕੇ ਦੇ ਲੋਕਾਂ ਵਲੋਂ ਦਸਤਖਤ ਮੁਹਿੰਮ ਰਾਹੀਂ ਇੱਕ ਪੱਤਰ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਕੇਜਰੀਵਾਲ ਸਰਕਾਰ ਨੂੰ ਭੇਜਿਆ ਜਾਵੇਗਾ।

Check Also

ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …

Leave a Reply