Tuesday, March 24, 2026

ਭਗਤ ਰਵਿਦਾਸ ਜੀ ਦੇ ਅਸਥਾਨ ਦਾ ਮਾਮਲਾ ਹੱਲ ਕਰਨ ਲਈ ਹੋਣ ਸੰਜ਼ੀਦਾ ਯਤਨ- ਲੌਂਗੋਵਾਲ

ਅੰਮ੍ਰਿਤਸਰ, 15 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਹੈ ਕਿ ਦੇਸ਼ Longowal4ਅੰਦਰ ਵੱਸਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਿਸੇ ਤਰ੍ਹਾਂ ਵੀ ਜਾਇਜ਼ ਨਹੀਂ ਹੈ।ਇਹ ਪ੍ਰਗਟਾਵਾ ਉਨ੍ਹਾਂ ਦਿੱਲੀ ਵਿਖੇ ਭਗਤ ਰਵਿਦਾਸ ਜੀ ਦਾ ਪੁਰਾਤਨ ਅਸਥਾਨ ਢਾਹੇ ਜਾਣ ਦੇ ਮਾਮਲੇ ਵਿਚ ਕੀਤਾ ਹੈ।ਕਮੇਟੀ ਪ੍ਰਧਾਨ ਨੇ ਆਖਿਆ ਕਿ ਇਹ ਮਾਮਲਾ ਬੇਹੱਦ ਗੰਭੀਰ ਹੈ, ਜਿਸ ਨੂੰ ਸੁਲਝਾਉਣ ਲਈ ਭਾਰਤ ਸਰਕਾਰ ਨੂੰ ਅੱਗੇ ਆਉਣਾ ਚਾਹੀਦਾ ਹੈ।ਲੌਂਗੋਵਾਲ ਨੇ ਅਸਥਾਨ ਢਾਹੇ ਜਾਣ ਮਗਰੋਂ ਦੇਸ਼ ਅੰਦਰ ਬਣੇ ਤਲਖ਼ੀ ਵਾਲੇ ਮਾਹੌਲ ਨੂੰ ਸ਼ਾਂਤ ਕਰਨ ਲਈ ਸਰਕਾਰਾਂ ਨੂੰ ਸੰਜੀਦਾ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ।ਉਨ੍ਹਾਂ ਆਖਿਆ ਕਿ ਭਾਰਤ ਦੇਸ਼ ਅੰਦਰ ਵੱਖ-ਵੱਖ ਧਰਮਾਂ ਦੇ ਲੋਕ ਰਹਿੰਦੇ ਹਨ ਅਤੇ ਹਰ ਧਰਮ ਦੀਆਂ ਮਾਨਤਾਵਾਂ ਅਤੇ ਧਰਮ ਅਸਥਾਨਾਂ ਦਾ ਆਪੋ-ਆਪਣੀ ਥਾਂ ਸਤਿਕਾਰ ਹੈ।ਬਹੁ-ਧਰਮੀ ਅਤੇ ਬਹੁ-ਕੌਮੀ ਦੇਸ਼ ਅੰਦਰ ਹਰ ਧਰਮ ਦਾ ਸਤਿਕਾਰ ਬਹਾਲ ਰਹਿਣਾ ਚਾਹੀਦਾ ਹੈ।ਉਨ੍ਹਾਂ ਆਖਿਆ ਕਿ ਦਿੱਲੀ ਦੇ ਤੁਗਲਕਾਬਾਦ ਖੇਤਰ ਅੰਦਰ ਭਗਤ ਰਵਿਦਾਸ ਜੀ ਦੇ ਅਸਥਾਨ ਨੂੰ ਤੋੜਨਾ ਠੀਕ ਨਹੀਂ ਸੀ।ਲੌਂਗੋਵਾਲ ਨੇ ਧਰਮ ਦੇ ਮਹੱਤਵ ਦਾ ਜ਼ਿਕਰ ਕਰਦਿਆਂ ਕਿਹਾ ਕਿ ਜੇਕਰ ਅੱਜ ਦੇਸ਼ ਦਾ ਸੱਭਿਆਚਾਰ ਬਚਿਆ ਹੋਇਆ ਹੈ ਤਾਂ ਉਹ ਧਰਮ ਆਗੂਆਂ ਦੀ ਬਦੌਲਤ ਹੀ ਹੈ।ਪਰੰਤੂ ਜੇਕਰ ਧਰਮ ਅਸਥਾਨਾਂ ਨੂੰ ਹੀ ਢਾਹੁਣ ਦੇ ਯਤਨ ਹੋਣਗੇ ਤਾਂ ਦੇਸ਼ ਦੀ ਸੰਸਕ੍ਰਿਤੀ ਵੀ ਸੁਰੱਖਿਅਤ ਨਹੀਂ ਰਹੇਗੀ।ਉਨ੍ਹਾਂ ਆਖਿਆ ਕਿ ਇਸ ਮਾਮਲੇ ਨੂੰ ਸੁਹਿਰਦ ਭਾਵਨਾ ਨਾਲ ਹੱਲ ਕਰ ਲੈਣਾ ਚਾਹੀਦਾ ਹੈ।
    ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਭਗਤ ਰਵਿਦਾਸ ਜੀ ਦਾ ਅਸਥਾਨ ਢਾਹੇ ਜਾਣ ਕਾਰਨ ਭਾਈਚਾਰੇ ਅੰਦਰ ਰੋਸ ਅਤੇ ਰੋਹ ਹੈ।ਇਸ ਦੇ ਚੱਲਦਿਆਂ ਪੰਜਾਬ ਬੰਦ ਦੇ ਸੱਦੇ ’ਤੇ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰੇ ਬੰਦ ਰੱਖੇ ਗਏ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵੀ ਬਾਅਦ ਦੁਪਹਿਰ ਅੱਧਾ ਦਿਨ ਲਈ ਬੰਦ ਕਰ ਦਿੱਤੇ ਗਏ।

Check Also

ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …

Leave a Reply