ਅੰਮ੍ਰਿਤਸਰ, 16 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿ ਕ੍ਰਿਸ਼ਨ ਸੀ.ਕੇ.ਡੀ ਸਕੂਲ ਆਫ ਐਕਸੀਲੈਂਸ ਵਿਖੇ ਸੁੰਤਤਰਤਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਦੇ ਵਿਹੜੇ ਨੂੰ ਤਿੰਨ ਰੰਗਾ ਗੁਬਾਰੇ ਅਤੇ ਰਿਬਨਾਂ ਨਾਲ ਸਜਾਇਆ ਗਿਆ।ਬੱਚਿਆ ਨੇ ਦੇਸ਼ ਭਗਤੀ ਨਾਲ ਸੰਬੰਧਤ ਗੀਤ ਅਤੇ ਨਾਚ ਪੇਸ਼ ਕੀਤੇ ।ਸਕੂਲ ਮੈਂਬਰ ਇੰਚਾਰਜ ਡਾ: ਇੰਦਰਬੀਰ ਸਿੰਘ ਨਿੱਜਰ, ਮਨਜੀਤ ਸਿੰਘ ਅਤੇ ਭੁਪਿੰਦਰ ਸਿੰਘ ਸੇਠੀ ਨੇ ਬੱਚਿਆਂ ਨੂੰ ਦੇਸ਼ ਪ੍ਰਤੀ ਇੱਕ ਚੰਗੇ ਨਾਗਰਿਕ ਦੇ ਹਰ ਫਰਜ ਨੂੰ ਇਮਾਨਦਾਰੀ ਨਾਲ ਨਿਭਾਅ ਕੇ ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਗੁਰਪ੍ਰੀਤ ਕੋਰ ਰੋਹੇਵਾਲ ਨੇ ਅਜਾਦੀ ਦੀ ਮਹੱਤਤਾ ਦੱਸਦਿਆਂ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕੀਤਾ ।
Check Also
ਮਾਂ ਦਿਵਸ ‘ਤੇ ਬੱਚਿਆਂ ਦੇ ਡਰਾਇੰਗ ਮੁਕਾਬਲੇ ਕਰਵਾਏ ਗਏ
ਸੰਗਰੂਰ, 11 ਮਈ (ਜਗਸੀਰ ਲੌਂਗੋਵਾਲ) – ਮਦਰ ਡੇ ਦਿਵਸ ਮੌਕੇ ਸਥਾਨਕ ਰਬਾਬ ਕਲਾਸਿਜ਼ ਸੰਗਰੂਰ ਵਿਖੇ …