Wednesday, April 22, 2026

ਸੁਖਜਿੰਦਰ ਸਿੰਘ ਰੰਧਾਵਾ ਵਲੋਂ ਕੇਂਦਰੀ ਗ੍ਰਹਿ ਮੰਤਰਾਲੇ ਦੇ ਸਕੱਤਰ ਬਾਰਡਰ ਮੈਨੇਜਮੈਂਟ ਨਾਲ ਮੁਲਾਕਾਤ

ਕਰਤਾਰਪੁਰ ਲਾਂਘੇ ਦੇ ਹਿੱਸੇ ਵਜੋਂ `ਗੁਰੂ ਨਾਨਕ ਬਗੀਚੀ` ਤੇ ਡੇਰਾ ਬਾਬਾ ਨਾਨਕ ਵਿਖੇ ਸ਼ਿਲਾਲੇਖ ਪੱਥਰ ਲਾਉਣ ਲਈ ਕਿਹਾ
ਚੰਡੀਗੜ/ਨਵੀਂ ਦਿੱਲੀ, 16 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਜਸ਼ਨਾਂ ਨੂੰ ਯਾਦਗਾਰ ਬਣਾਉਣ ਲਈ ਪੰਜਾਬ ਸਰਕਾਰ ਪੂਰੀ ਤਰਾਂ ਯਤਨਸ਼ੀਲ ਹੈ।ਇਸ ਰਣਨੀਤੀ ਤਹਿਤ ਪੰਜਾਬ ਦੇ ਸਹਿਕਾਰਤਾ ਤੇ ਜੇਲਾਂ ਮੰਤਰੀ PUNJ1608201919ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਕੌਮੀ ਰਾਜਧਾਨੀ ਵਿਖੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਸਕੱਤਰ ਬਾਰਡਰ ਮੈਨੇਜਮੈਂਟ ਬੀ.ਆਰ ਸ਼ਰਮਾ ਨਾਲ ਮੁਲਾਕਾਤ ਕੀਤੀ।
      ਮੀਟਿੰਗ ਦੌਰਾਨ ਰੰਧਾਵਾ ਨੇ 67 ਕਰੋੜ ਰੁਪਏ ਦੀ ਲਾਗਤ ਨਾਲ `ਆਈਡੀਆ ਆਫ ਇੰਡੀਆ` `ਤੇ ਅਧਾਰਿਤ `ਗੁਰੂ ਨਾਨਕ ਬਗੀਚੀ` ਤਿਆਰ ਕਰਨ `ਤੇ ਜ਼ੋਰ ਦਿੱਤਾ ਜੋ ਕਿ ਸ੍ਰੀ ਕਰਤਾਰਪੁਰ ਕੋਰੀਡੋਰ ਪ੍ਰਾਜੈਕਟ ਦੇ ਹਿੱਸੇ ਵਜੋਂ ਭਾਰਤ ਦੇ ਬਹੁ-ਆਯਾਮੀ ਸੱਭਿਆਚਾਰਕ ਪੱਖ ਅਤੇ ਬਹੁਪੱਖੀ ਸੰਵਾਦ ਨੂੰ ਦਰਸਾਏਗੀ।ਇਸ ਬਗੀਚੀ ਵਿਚ 15 ਸੰਤਾਂ (ਜਿਹਨਾਂ ਸੰਤਾਂ ਦੀਆਂ ਸਿੱਖਿਆਵਾਂ ਗੁਰੂ ਨਾਨਕ ਦੇਵ ਜੀ ਵਲੋਂ ਉਦਾਸੀਆਂ ਦੌਰਾਨ ਇਕੱਤਰ ਕੀਤੀਆਂ ਗਈਆਂ) ਨੂੰ ਸਮਰਪਿਤ 15 ਗਿਆਨ ਕੇਂਦਰ ਹੋਣਗੇ।ਕੇਂਦਰਾਂ ਵਿਚ ਇਹਨਾਂ ਸੰਤਾਂ ਦੇ ਵਿਚਾਰਾਂ ਅਤੇ ਸਿੱਖਿਆਵਾਂ ਨੂੰ ਰਚਨਾਤਮਕ ਰੂਪ ਵਿਚ ਪੇਸ਼ ਕੀਤਾ ਜਾਵੇਗਾ।
          ਮੀਟਿੰਗ ਦੌਰਾਨ ਪ੍ਰਕਾਸ਼ ਪੁਰਬ ਮੌਕੇ ਡੇਰਾ ਬਾਬਾ ਨਾਨਕ ਵਿਖੇ 51 ਲਖ ਰੁਪਏ ਦੀ ਲਾਗਤ ਨਾਲ 21 ਸ਼ਿਲਾਲੇਖ ਪੱਥਰਾਂ ਦੀ ਉਸਾਰੀ ਦਾ ਮੁੱਦਾ ਵੀ ਵਿਚਾਰਿਆ ਗਿਆ।ਬਾਰਡਰ ਮੈਨੇਜਮੈਂਟ ਦੇ ਸਕੱਤਰ ਬੀ.ਆਰ ਸ਼ਰਮਾ ਨੇ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਉਠਾਏ ਮੁੱਦਿਆਂ ਨੂੰ ਧਿਆਨ ਨਾਲ ਸੁਣਿਆ ਅਤੇ ਇਸ ਸਬੰਧੀ ਕੇਂਦਰ ਸਰਕਾਰ ਵਲੋਂ ਪੂਰਨ ਸਹਾਇਤਾ ਦਾ ਭਰੋਸਾ ਦਿੱਤਾ।
ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ ਸਹਿਕਾਰਤਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀਮਤੀ ਕਲਪਨਾ ਮਿੱਤਲ ਬਰੂਆ, ਰਜਿਸਟਰਾਰ ਸਹਿਕਾਰੀ ਸੋਸਾਇਟੀਆਂ ਵਿਕਾਸ ਗਰਗ ਅਤੇ ਪੰਜਾਬ ਭਵਨ ਨਵੀਂ ਦਿੱਲੀ ਦੇ ਰੈਜ਼ੀਡੈਂਟ ਕਮਿਸ਼ਨਰ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ ਵੀ ਸ਼ਾਮਲ ਸਨ।

Check Also

ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ

ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …

Leave a Reply