Tuesday, August 4, 2026

ਸੁਰੱਖਿਆ ਦੇ ਨਾਂ `ਤੇ ਅੰਮ੍ਰਿਤਧਾਰੀ ਸਿੱਖਾਂ ਨੂੰ ਪ੍ਰੇਸ਼ਾਨ ਕਰਨਾ ਬਹੁਤ ਮੰਦਭਾਗਾ- ਜਥੇਦਾਰ ਅਕਾਲ ਤਖਤ ਸਾਹਿਬ

ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ ਬਿਊਰੋ) – ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰੈਸ Jathedar Harpreeet Sਨੋਟ ਜਾਰੀ ਕਰਦਿਆਂ ਕਿਹਾ ਕਿ ਸਿੱਖ ਪ੍ਰਚਾਰਕ ਭਾਈ ਬਲਦੇਵ ਸਿੰਘ ਵਡਾਲਾ ਨੂੰ ਕਿਰਪਾਨ ਸਮੇਤ ਘਰੇਲੂ ਹਵਾਈ ਸੇਵਾ ਵਿਚ ਸਫਰ ‘ਚ ਰੋਕਣਾ, ਦੂਸਰਿਆਂ ਦੀ ਧਾਰਮਿਕ ਅਜ਼ਾਦੀ ਵਿਚ ਦਖਲ ਦੇਣਾ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ।ਹਵਾਈ ਸਫਰ ਦੌਰਾਨ ਰੋਜ਼ਾਨਾਂ ਵੱਖ-ਵੱਖ ਧਰਮਾਂ ਦੇ ਲੋਕ ਹਵਾਈ ਸਫਰ ਕਰਦੇ ਹਨ, ਪਰ ਕਦੇ ਕਿਸੇ ਨੂੰ ਪਰੇਸ਼ਾਨੀ ਦਾ ਸਾਹਮਣਾ ਨਹੀ ਕਰਨਾ ਪੈਂਦਾ।ਸੁਰੱਖਿਆ ਦੇ ਨਾਂ ਹੇਠ ਇਕ ਅੰਮ੍ਰਿਤਧਾਰੀ ਸਿੱਖ ਨੂੰ ਜਹਾਜ ‘ਚੋਂ ਉਤਾਰਨਾ ਬਹੁਤ ਹੀ ਮੰਦਭਾਗਾ ਕਦਮ ਹੈ।ਜਿਸ ਨਾਲ ਸਿੱਖਾਂ ਨੂੰ ਆਪਣੇ ਹੀ ਦੇਸ਼ ਅੰਦਰ ਦੂਜੇ ਦਰਜੇ ਦੇ ਸ਼ਹਿਰੀ ਹੋਣ ਦਾ ਅਹਿਸਾਸ ਕਰਵਾਇਆ ਗਿਆ ਹੈ।ਇਸ ਤਰ੍ਹਾਂ ਸੁਰੱਖਿਆ ਦੇ ਨਾਮ ਹੇਠ ਆਮ ਨਾਗਰਿਕਾਂ ਦੇ ਅਧਿਕਾਰਾਂ ਨੂੰ ਖੋਹਣਾ ਗੈਰਕਾਨੂੰਨੀ ਅਤੇ ਨੈਤਿਕ ਪੱਖੋਂ ਠੀਕ ਨਹੀ ਹੈ, ਕਿਉਂਕਿ ਸੁਰੱਖਿਆ ਅਤੇ ਮਨੁੱਖੀ ਅਧਿਕਾਰ ਦੋਹਾਂ ਨੂੰ ਕਾਇਮ ਰੱਖਣਾ ਸਰਕਾਰ ਦੀ ਜਿੰਮੇਵਾਰੀ ਹੈ।
        ਜਥੇਦਾਰ ਨੇ ਇਹ ਵੀ ਕਿਹਾ ਕਿ ਸਿੱਖਾਂ ਨੂੰ ਕਦੇ ਕਿਰਪਾਨ, ਦਸਤਾਰ ਅਤੇ ਕਦੇ ਕੜਾ ਪਹਿਨਣ ਦੇ ਨਾਂ ਹੇਠ ਵਾਰ-ਵਾਰ ਪਰੇਸ਼ਾਨ ਕਰਨ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਅਤੇ ਕਦੇ ਸਿੱਖ ਵਿਦਿਆਰਥੀਆਂ ਨੂੰ ਇਮਤਿਹਾਨਾਂ ਵਰਗੇ ਸੰਵੇਦਨਸ਼ੀਲ ਵਿਸ਼ੇ ਨਾਲ ਸਬੰਧਿਤ ਖੇਤਰਾਂ ਵਿਚ ਵੀ ਕਕਾਰਾਂ ਸਮੇਤ ਨਾਂ ਬੈਠਣ ਦੇਣ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ, ਜੋ ਕਿਸੇ ਵੀ ਪੱਖੋ ਠੀਕ ਨਹੀਂ ਹਨ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖ ਲੀਡਰਸ਼ਿਪ ਨੂੰ ਵੀ ਕਿਹਾ ਕਿ ਇਸ ਗੰਭੀਰ ਮੁੱਦੇ ਨੂੰ ਭਾਰਤ ਸਰਕਾਰ ਕੋਲ ਉਠਾਉਣ ਤਾਂ ਜੋ ਇਨ੍ਹਾਂ ਸਮੱਸਿਆਵਾਂ ਦਾ ਪੱਕੇ ਤੌਰ ਤੇ ਹੱਲ ਲੱਭਿਆ ਜਾਵੇ ਅਤੇ ਅਜਿਹੀਆਂ ਸਮੱਸਿਆਵਾਂ ਪੈਦਾ ਕਰਨ ਵਾਲੇ ਅਧਿਕਾਰੀਆਂ ਖਿਲਾਫ ਵਿਭਾਗੀ ਕਾਰਵਾਈ ਵੀ ਹੋਵੇ।
        ਉਨਾਂ ਕਿਹਾ ਕਿ ਸਿੱਖ ਪ੍ਰਚਾਰਕ ਭਾਈ ਬਲਦੇਵ ਸਿੰਘ ਵਡਾਲਾ ਨੂੰ ਸਫਰ ਕਰਨ ਤੋਂ ਰੋਕਣ ਵਾਲੀ ਸਬੰਧਿਤ ਆਥਿਰਟੀ ਨੂੰ ਤੁਰੰਤ ਇਸ ਮਸਲੇ ‘ਤੇ ਸਿੱਖ ਕੌਮ ਤੋਂ ਮੁਆਫੀ ਮੰਗਣੀ ਚਾਹੀਦੀ ਹੈ।

Check Also

40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ

ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …

Leave a Reply