ਅੰਮ੍ਰਿਤਸਰ, 18 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਪੰਜਾਬ ਵੱਲੋਂ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਪੰਜਾਬ ਰਾਜ ਦੇ ਵਸਨੀਕ ਯੋਗ ਗਰੇਜੂਏਟ ਯੁਵਕਾਂ ਨੂੰ ਪੰਜਾਬੀ ਅਤੇ ਅੰਗਰੇਜੀ ਸਟੈਨੋਗ੍ਰਾਫੀ ਨਾਲ ਬੇਸਿਕ ਕੰਪਿਊਟਰ ਕੋਰਸ ਦੀ ਇਕ ਸਾਲ ਮੁਫ਼ਤ ਕੰਪਿਊਟਰ ਟ੍ਰੇਨਿੰਗ ਦਿੱਤੀ ਜਾਵੇਗੀ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪਵਲ ਸਰੇਸ਼ਟ ਜਿਲ੍ਹਾ ਭਲਾਈ ਅਫਸਰ ਨੇ ਦੱਸਿਆ ਕਿ ਦਫਤਰ ਜਿਲ੍ਹਾ ਭਲਾਈ ਅਫਸਰ ਡਾ: ਬੀ.ਆਰ ਅੰਬੇਦਕਰ ਭਵਨ ਤਹਿਸੀਲਪੁਰਾ ਵਿਖੇ ਸਟੈਨੋਗ੍ਰਾਫੀ ਦੀਆਂ 25 ਸੀਟਾਂ (ਪੰਜਾਬੀ ਲਈ), ਇੰਟਰਵਿਊ 23 ਅਗਸਤ ਨੂੰ ਸਵੇਰੇ 10 ਵਜੇ ਹੋਵੇਗੀ।ਉਨ੍ਹਾਂ ਦੱਸਿਆ ਕਿ ਬਿਨੈਕਾਰ ਅਨੁਸੂਚਿਤ ਜਾਤੀ ਨਾਲ ਸਬੰਧਤ ਹੋਵੇ ਅਤੇ ਉਸ ਦੀ ਉਮਰ 30 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ।ਸਰੇਸ਼ਟ ਨੇ ਦੱਸਿਆ ਕਿ ਸਕੀਮ ਅਧੀਨ ਦਾਖਲੇ ਲਈ ਗਰੀਬੀ ਦੀ ਰੇਖਾ ਤੋਂ ਹੇਠਾਂ ਰਹਿ ਰਹੇ ਅਨੁਸੂਚਿਤ ਜਾਤੀ ਦੇ ਪਰਿਵਾਰਾਂ ਦੀ ਸਲਾਨਾ ਆਮਦਨ ਹੱਦ ਪੇਂਡੂ ਖੇਤਰ ਲਈ 67649 ਰੁਪਏ ਅਤੇ ਸ਼ਹਿਰੀ ਖੇਤਰ ਲਈ 88756 ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ।ਉਨ੍ਹਾਂ ਦੱਸਿਆ ਕਿ ਜੇਕਰ ਸੀਟਾਂ ਖਾਲੀ ਰਹਿ ਜਾਂਦੀਆਂ ਹਨ ਤਾਂ 2.5 ਲੱਖ ਰੁਪਏ ਤੱਕ ਆਮਦਨ ਵਾਲੇ ਅਨੁਸੂਚਿਤ ਜਾਤੀ ਦੇ ਪਰਿਵਾਰਾਂ ਨਾਲ ਸਬੰਧਤ ਉਮੀਦਵਾਰਾਂ ਨੂੰ ਵਿਚਾਰਿਆ ਜਾਵੇਗਾ, ਪ੍ਰੰਤੂ ਉਨ੍ਹਾਂ ਨੂੰ ਵਜੀਫੇ ਦੀ ਅਦਾਇਗੀ ਨਹੀਂ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਵਜੀਫੇ ਦੀ ਰਾਸ਼ੀ ਕੇਵਲ ਆਮਦਨ ਦੀ ਮਿਥੀ ਹੱਦ ਵਾਲੇ ਬਿਨੈਕਾਰਾਂ ਨੂੰ ਹੀ 1500 ਰੁਪਏ ਪ੍ਰਤੀ ਮਹੀਨਾ ਦਿਤੇ ਜਾਣਗੇ।
ਭਲਾਈ ਅਫਸਰ ਨੇ ਦੱਸਿਆ ਕਿ ਅਨੁਸੂਚਿਤ ਜਾਤੀ ਦੇ ਕੇਵਲ ਬੇਰੁਜ਼ਗਾਰ ਉਮੀਦਵਾਰ ਜਿੰਨਾਂ ਦੀ ਘੱਟੋ ਘੱਟ ਵਿਦਿਅਕ ਯੋਗਤਾ ਗਰੇਜੂਏਟ ਹੋਵੇ ਉਹ ਇਸ ਸਕੀਮ ਦਾ ਲਾਭ ਪ੍ਰਾਪਤ ਕਰ ਸਕਦੇ ਹਨ।ਉਨ੍ਹਾਂ ਕਿਹਾ ਕਿ ਬਿਨੈਕਾਰਾਂ ਵੱਲੋਂ ਮੁਕੰਮਲ ਦਰਖਾਸਤ, ਯੋਗਤਾਵਾਂ ਨਾਲ ਸਬੰਧਤ ਸਰਟੀਫਿਕੇਟ ਦੀਆਂ ਤਸਦੀਕਸ਼ੁਦਾ ਕਾਪੀਆਂ 20 ਅਗਸਤ ਤੱਕ ਦਫਤਰ ਵਿਖੇ ਪਹੰੁਚ ਜਾਣੀਆਂ ਚਾਹੀਦੀਆਂ ਹਨ ਅਤੇ ਨਿਸ਼ਚਿਤ ਮਿਤੀ ਤੋਂ ਬਾਅਦ ਪ੍ਰਾਪਤ ਹੋਈਆਂ ਦਰਖਾਸਤਾਂ `ਤੇ ਕੋਈ ਗੌਰ ਨਹੀਂ ਕੀਤਾ ਜਾਵੇਗਾ।
Check Also
ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਮਨਾਇਆ ਲੋਹੜੀ ਦਾ ਤਿਉਹਾਰ
ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਕਲੱਬ ਦੇ ਪ੍ਰਧਾਨ ਰਾਜੀਵ …