ਅੰਮ੍ਰਿਤਸਰ, 19 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਲਾਰੈਨਸ ਰੋਡ ਸਥਿਤ ਡੀ.ਏ.ਵੀ ਪਬਲਿਕ ਸਕੂਲ ਦੀ ਅਧਿਆਪਕਾ ਕੁਮਾਰੀ ਸ਼ਮਾ ਸ਼ਰਮਾ ਨੂੰ ਉਹਨਾਂ ਵਲੋਂ ਸਿੱਖਿਆ ਦੇ ਖੇਤਰ ਵਿੱਚ 34 ਸਾਲ ਪਾਏ ਗਏ ਯੋਗਦਾਨ ਲਈ `ਪਰਮ ਪੱਤਰ` ਨਾਲ ਨਿਵਾਜ਼ਿਆ ਗਿਆ।ਉਹਨਾਂ ਦੇ ਇਸ ਮਿਸਾਲੀ ਕੰਮ ਲਈ ਜਿਲ੍ਹਾ ਪ੍ਰਸ਼ਾਸਨ ਵਲੋਂ ਅਜ਼ਾਦੀ ਦਿਵਸ ਸਮਾਗਮ ਦੌਰਾਨ ਸਹਿਕਾਰਤਾ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਇਹ ਵੱਡਮੁੱਲਾ ਪੁਰਸਕਾਰ ਭੇਟ ਕੀਤਾ ਗਿਆ।ਪੰਜਾਬ ਜ਼ੋਨ `ਏ` ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਉਹਨਾਂ ਨੂੰ ਇਸ ਅਹਿਮ ਪ੍ਰਾਪਤੀ ਲਈ ਆਪਣੀਆਂ ਸ਼ੁੱਭਸ਼ਕਾਮਨਾਵਾਂ ਭੇਜੀਆਂ।ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਸ਼ਮਾ ਸ਼ਰਮਾ ਨੂੰ ਵਧਾਈ ਦਿੰਦਿਆਂ ਉਹਨਾਂ ਦੇ ਕੰਮ ਪ੍ਰਤੀ ਸਮਰਪਣ ਦੀ ਪ੍ਰਸੰਸਾ ਕੀਤੀ ।
Check Also
ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ
ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …