ਅੰਮ੍ਰਿਤਸਰ, 19 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਭਾਰੀ ਬਾਰਿਸ਼ ਕਾਰਨ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਵਧਣ ’ਤੇ ਜਾਰੀ ਕੀਤੇ ਗਏ ਅਲਰਟ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਲੋਕਾਂ ਦੀ ਮਦਦ ਲਈ ਪ੍ਰਬੰਧ ਕੀਤੇ ਜਾ ਰਹੇ ਹਨ।ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ’ਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਸੰਗਤ ਦੀ ਰਿਹਾਇਸ਼ ਤੇ ਲੰਗਰ ਆਦਿ ਦੇ ਪ੍ਰਬੰਧਾਂ ਲਈ ਤਿਆਰ ਰਹਿਣ ਨੂੰ ਕਿਹਾ ਜਾ ਰਿਹਾ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਨੁਸਾਰ ਬਾਰਿਸ਼ ਦੇ ਚੱਲਦਿਆਂ ਪੰਜਾਬ ਅੰਦਰ ਕੁਝ ਇਲਕਿਆ ਵਿਚ ਸਰਕਾਰ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਕਾਰਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤ ਲਈ ਲੋੜੀਂਦੇ ਪ੍ਰਬੰਧ ਕਰਨ ਲਈ ਕਿਹਾ ਹੈ। ਭਾਖੜਾ ਡੈਮ ਦਾ ਪਣੀ ਛੱਡਣ ਦੀ ਸਥਿਤੀ ਵਿਚ ਸਰਕਾਰ ਨੇ ਸਤਲੁਜ ’ਚ ਪਾਣੀ ਵਧਣ ਕਾਰਨ ਜਲੰਧਰ ਤੇ ਫਿਰੋਜਪੁਰ ਦੇ ਲੋਕਾਂ ਨੂੰ ਸੁਚੇਤ ਕੀਤਾ ਹੈ।ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਲੋੜ ਪੈਣ ’ਤੇ ਲੋਕਾਂ ਦੀ ਮੱਦਦ ਲਈ ਤਿਆਰ ਹੈ ਅਤੇ ਲੰਗਰ ਤੇ ਰਿਹਾਇਸ਼ ਦੇ ਪ੍ਰਬੰਧਾਂ ਲਈ ਗੁਰਦੁਆਰਾ ਸਾਹਿਬ ਦੇ ਮੈਨੇਜਰਾਂ ਨੂੰ ਆਖਿਆ ਜਾ ਰਿਹਾ ਹੈ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media