Wednesday, June 24, 2026

550ਵੇਂ ਪ੍ਰਕਾਸ਼ ਪੁਰਬ ਮੌਕੇ 8 ਨਵੰਬਰ ਨੂੰ ਹੋਣ ਵਾਲੇ ਅੰਤਰ ਧਰਮ ਸੰਮਲੇਨ ਸਬੰਧੀ ਬੈਠਕ

ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਲੜੀ ’ਚ 

????????????????????????????????????

ਕਰਵਾਏ ਜਾਣ ਵਾਲੇ ਅੰਤਰ ਧਰਮ ਸੰਮੇਲਨ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਇਕੱਤਰਤਾ ਕੀਤੀ ਗਈ।ਦੱਸਣਯੋਗ ਹੈ ਕਿ ਇਹ ਸੰਮਲੇਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ 8 ਨਵੰਬਰ 2019 ਨੂੰ ਕਰਵਾਇਆ ਜਾਣਾ ਹੈ, ਜਿਸ ਵਿਚ ਵੱਖ-ਵੱਖ ਧਰਮਾਂ ਦੇ ਆਗੂ ਅਤੇ ਨੁਮਾਇੰਦੇ ਸ਼ਾਮਲ ਹੋਣਗੇ।ਇਸ ਸੰਮੇਲਨ ਦੀਆਂ ਤਿਆਰੀਆਂ ਸਬੰਧੀ ਇਕੱਤਰਤਾ ਦੌਰਾਨ ਵੱਖ-ਵੱਖ ਧਰਮਾਂ ਦੇ ਨੁਮਾਇੰਦਿਆਂ ਦੀ ਸ਼ਮੂਲੀਅਤ, ਸੰਮੇਲਨ ਦੇ ਪ੍ਰਬੰਧਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਦੇ ਸਵਾਗਤ ਆਦਿ ਸਬੰਧੀ ਵਿਚਾਰ ਵਟਾਂਦਰਾਂ ਕੀਤਾ ਗਿਆ। ਇਕੱਤਰਤਾ ‘ਚ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸੁਖਵਰਸ਼ ਸਿੰਘ ਪੰਨੂ, ਮੁੱਖ ਸਕੱਤਰ ਡਾ. ਰੂਪ ਸਿੰਘ, ਅੰਤਰਰਾਸ਼ਟਰੀ ਸਿੱਖ ਪ੍ਰਚਾਰਕ ਗਿਆਨੀ ਕਰਨੈਲ ਸਿੰਘ ਗਰੀਬ, ਪਰਮਜੀਤ ਸਿੰਘ ਚੰਡੋਕ, ਬਾਬਾ ਪ੍ਰੀਤਮ ਸਿੰਘ ਰਾਜਪੁਰਾ, ਸਕੱਤਰ ਮਨਜੀਤ ਸਿੰਘ ਬਾਠ, ਅਵਤਾਰ ਸਿੰਘ ਸੈਂਪਲਾ, ਬਲਵਿੰਦਰ ਸਿੰਘ ਜੌੜਾਸਿੰਘਾ ਅਤੇ ਕੋਆਰਡੀਨੇਟਰ ਕੁਲਵਿੰਦਰ ਸਿੰਘ ਰਮਦਾਸ ਸ਼ਾਮਲ ਹੋਏ।
             ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਤੇ ਮੈਂਬਰ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਅੰਤਰ ਧਰਮ ਸੰਮੇਲਨ ਦੀ ਰੂਪ ਰੇਖਾ ਨੂੰ ਅੰਤਮ ਛੋਹਾਂ ਦੇ ਦਿੱਤੀਆਂ ਗਈਆਂ ਹਨ ਅਤੇ ਇਸ ਵਿਚ ਸ਼ਮੂਲੀਅਤ ਲਈ ਵੱਖ-ਵੱਖ ਧਰਮ ਆਗੂਆਂ ਨੂੰ ਸੱਦੇ ਭੇਜੇ ਜਾ ਰਹੇ ਹਨ।
               ਮੁੱਖ ਸਕੱਤਰ ਡਾ. ਰੂਪ ਸਿੰਘ ਅਨੁਸਾਰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਤਿਆਰੀਆਂ ਨਾਲ ਅੰਤਰ ਧਰਮ ਸੰਮੇਲਨ ਹੋਵੇਗਾ ਅਤੇ ਸ਼੍ਰੋਮਣੀ ਕਮੇਟੀ ਇਸ ਵਿਚ ਵੱਧ ਤੋਂ ਵੱਧ ਧਰਮਾਂ ਦੇ ਨੁਮਾਇੰਦਿਆਂ ਨੂੰ ਸ਼ਾਮਲ ਕਰਨ ਲਈ ਯਤਨਸ਼ੀਲ ਹੈ।
 

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …

Leave a Reply