ਮਾਨਸਾ ਵਿਖੇ ਡੀ.ਸੀ ਅਪਨੀਤ ਰਿਆਤ ਨੇ ਲਹਿਰਾਇਆ ਤਿਰੰਗਾ
ਭੀਖੀ, 20 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਮਾਨਸਾ ਜ਼ਿਲ੍ਹੇ `ਚ ਜ਼ਿਲ੍ਹਾ ਪੱਧਰੀ 73ਵਾਂ ਆਜ਼ਾਦੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।ਕੌਮੀ ਝੰਡਾ
ਲਹਿਰਾਉਣ ਦੀ ਰਸਮ ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਅਪਨੀਤ ਰਿਆਤ ਵੱਲੋਂ ਅਦਾ ਕੀਤੀ ਗਈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਮਾਜ ਦੇ ਹਰੇਕ ਵਰਗ ਦੀ ਤਰੱਕੀ ਤੇ ਖੁਸ਼ਹਾਲੀ ਲਈ ਬਹੁਤ ਸਾਰੀਆਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ।ਜਿਥੇ ਸਰਬਤ ਸਿਹਤ ਸਿਹਤ ਬੀਮਾ ਯੋਜਨਾ ਤਹਿਤ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਉਥੇ ਹੀ ਪਾਣੀ ਅਤੇ ਕੂੜੇ ਦੀ ਸੰਭਾਲ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬੇ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਇਕ ਵਿਸ਼ੇਸ਼ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ।13 ਹਜ਼ਾਰ ਦੇ ਕਰੀਬ ਮਾਮਲੇ ਦਰਜ ਕੀਤੇ ਜਾ ਚੁੱਕੇ ਹਨ ਅਤੇ ਨਸ਼ਾ ਯੁਕਤ ਸਮੱਗਰੀ ਫੜ੍ਹੀ ਜਾ ਚੁੱਕੀ ਹੈ।ਐਸ.ਐਸ.ਪੀ ਨਰਿੰਦਰ ਭਾਰਗਵ ਦੀ ਰਹਿਨੁਮਾਈ ਹੇਠ ਪਰੇਡ ਕਮਾਂਡਰ ਡੀ.ਐਸ.ਪੀ ਗੁਰਮੀਤ ਸਿੰਘ ਬਰਾੜ ਦੀ ਅਗਵਾਈ ਵਿੱਚ ਫੋਰਸ ਪੰਜਾਬ ਪੁਲਿਸ, ਹੋਮ ਗਾਰਡਜ਼, ਐਨ.ਸੀ.ਸੀ, ਸਕਾਊਟਸ ਤੇ ਗਾਈਡਜ਼ ਦੀਆਂ ਟੁਕੜੀਆਂ ਦੇ ਜਵਾਨਾਂ ਨੇ ਮਾਰਚ ਪਾਸਟ ਕੀਤਾ ਅਤੇ ਡਿਪਟੀ ਕਮਿਸ਼ਨਰ ਨੂੰ ਸਲਾਮੀ ਦਿੱਤੀ।ਵੱਖ-ਵੱਖ ਵਿਭਾਗਾਂ ਵਲੋਂ ਸਰਕਾਰੀ ਸਕੀਮਾਂ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਗਈਆਂ।ਸਮਾਰੋਹ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪੀ.ਟੀ ਅਤੇ ਡੰਬਲ ਲੇਜ਼ੀਅਮ ਸ਼ੋਅ ਤੋਂ ਇਲਾਵਾ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।ਆਜ਼ਾਦੀ ਘੁਲਾਟੀਆਂ ਦੇ ਨਾਲ-ਨਾਲ ਜੰਗੀ ਵਿਧਵਾਵਾਂ ਨੂੰ ਵੀ ਸਨਮਾਨਿਤ ਕੀਤਾ ਗਿਆ।ਅਹਿਮ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ, ਕਰਮਚਾਰੀਆਂ ਅਤੇ ਵਿਸ਼ੇਸ਼ ਨਾਮਣਾ ਖੱਟਣ ਵਾਲੀਆਂ ਸਖਸੀਅਤਾਂ ਨੂੰ ਪ੍ਰਸ਼ੰਸ਼ਾ ਪੱਤਰਾਂ ਦੀ ਵੰਡ ਕੀਤੀ ਗਈ।ਲੋੜਵੰਦ ਔਰਤਾਂ ਨੂੰ 23 ਸਿਲਾਈ ਮਸ਼ੀਨਾਂ ਤੇ ਅਪਾਹਿਜ਼ਾਂ ਨੂੰ 23 ਟਰਾਈ ਸਾਈਕਲ ਵੰਡੇ ਗਏ।
ਇਸ ਮੌਕੇ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਮੈਡਮ ਮਨਦੀਪ ਪੰਨੂ, ਐਸ.ਐਸ.ਪੀ ਨਰਿੰਦਰ ਭਾਰਗਵ, ਹਲਕਾ ਵਿਧਾਇਕ ਮਾਨਸਾ ਨਾਜ਼ਰ ਸਿੰਘ ਮਾਨਸ਼ਾਹੀਆ, ਵਧੀਕ ਡਿਪਟੀ ਕਮਿਸ਼ਨਰ (ਜ) ਰਾਜਦੀਪ ਸਿੰਘ ਬਰਾੜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਮੀਤ ਸਿੰਘ ਸਿੱਧੂ, ਸਹਾਇਕ ਕਮਿਸ਼ਨਰ ਨਵਦੀਪ ਕੁਮਾਰ, ਐਸ.ਡੀ.ਐਮ ਮਾਨਸਾ ਅਭੀਜੀਤ ਕਪਲਿਸ਼, ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਡਾ. ਮੰਜੂ ਬਾਂਸਲ , ਕਾਂਗਰਸੀ ਲੀਡਰ ਬਿਕਰਮ ਮੋਫ਼ਰ ਤੋਂ ਇਲਾਵਾ ਹੋਰ ਵੀ ਸਖ਼ਸ਼ੀਅਤਾਂ ਹਾਜ਼ਰ ਸਨ।
Check Also
ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼
ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …
Punjab Post Daily Online Newspaper & Print Media