ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ
ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਨਾਨਕਸਰ ਸਾਹਿਬ ਆਚੋਲੀਆ ਸ਼ਾਹਜਹਾਨਪੁਰ (ਉਤਰ ਪ੍ਰਦੇਸ਼) ਤੋਂ ਅਗਲੇ ਪੜਾਅ ਲਖਨਊ ਲਈ ਰਵਾਨਾ ਹੋਇਆ।ਹਰ ਪਾਸੇ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਦੇਖਣਯੋਗ ਸੀ।ਆਚੋਲੀਆ ਤੋਂ ਨਗਰ ਕੀਰਤਨ ਦੀ ਅੱਗੇ ਰਵਾਨਗੀ ਸਮੇਂ ਗੁਰਦੁਆਰਾ ਸਾਹਿਬ ਵਿਖੇ ਸਜਾਏ ਧਾਰਮਿਕ ਦੀਵਾਨ ਦੌਰਾਨ ਪੰਜ ਪਿਆਰੇ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਵੀ ਭੇਟ ਕੀਤੇ ਗਏ। ਇਥੇ ਮੌਜੂਦ ਸੰਗਤ ਵਿਚ ਸੁਰੇਸ਼ ਖੰਨਾ ਕੈਬਨਿਟ ਮੰਤਰੀ ਉਤਰ ਪ੍ਰਦੇਸ਼ ਸਰਕਾਰ, ਸ਼੍ਰੋਮਣੀ ਕਮੇਟੀ ਮੈਂਬਰ ਬਲਦੇਵ ਸਿੰਘ ਖ਼ਾਲਸਾ, ਬਾਬਾ ਗੁਰਨਾਮ ਸਿੰਘ ਮਹਿੰਗਾਪੁਰ ਵਾਲੇ, ਬਾਬਾ ਸਿਮਰਪ੍ਰੀਤ ਸਿੰਘ, ਬਾਬਾ ਗੁਰਮੀਤ ਸਿੰਘ, ਬਾਬਾ ਹਰਭਿੰਦਰ ਸਿੰਘ ਫਰੀਦਕੋਟ ਵਾਲੇ, ਬਾਬਾ ਗੁਰਬਖ਼ਸ਼ ਸਿੰਘ, ਬੀਬੀ ਕਮਲੇਸ਼ ਕੌਰ ਪ੍ਰਧਾਨ ਗੁਰਦੁਆਰਾ ਸਿੰਘ ਸਭਾ, ਗੁਰਬਚਨ ਸਿੰਘ, ਜੁਝਾਰ ਸਿੰਘ ਮੋਤਾ, ਜਗਜੀਤ ਸਿੰਘ ਆਦਿ ਸ਼ਾਮਲ ਸਨ।
ਇਸ ਤੋਂ ਪਹਿਲਾਂ ਬੀਤੀ ਰਾਤ ਨਗਰ ਕੀਰਤਨ ਦੀ ਆਚੋਲੀਆ ਵਿਖੇ ਆਮਦ ’ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ।ਗੁਰੂ ਸਾਹਿਬਾਨ ਦੀਆਂ ਪਾਵਨ ਨਿਸ਼ਾਨੀਆਂ ਦੇ ਦਰਸ਼ਨ ਕਰਨ ਲਈ ਵੀ ਸੰਗਤਾਂ ’ਚ ਭਾਰੀ ਉਤਸ਼ਾਹ ਪਾਇਆ ਗਿਆ। ਨਗਰ ਕੀਰਤਨ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਕਰਮਬੀਰ ਸਿੰਘ ਕਿਆਮਪੁਰ, ਇੰਚਾਰਜ ਗੁਰਦਿਆਲ ਸਿੰਘ, ਗੁਰਵਿੰਦਰ ਸਿੰਘ ਦੇਵੀਦਾਸਪੁਰ, ਭਾਈ ਬ੍ਰਿਜਪਾਲ ਸਿੰਘ ਇੰਚਾਰਜ ਯੂ.ਪੀ ਸਿੱਖ ਮਿਸ਼ਨ ਹਾਪੜ, ਭਾਈ ਸੁਖਵਿੰਦਰ ਸਿੰਘ ਐਮ.ਏ, ਭਾਈ ਸਤਵੰਤ ਸਿੰਘ, ਭਾਈ ਗੁਰਪ੍ਰੀਤ ਸਿੰਘ ਪ੍ਰਚਾਰਕ ਆਦਿ ਮੌਜੂਦ ਸਨ।ਨਗਰ ਕੀਰਤਨ ਭਲਕੇ 21 ਅਗਸਤ ਨੂੰ ਲਖਨਊ ਤੋਂ ਕਾਨ੍ਹਪੁਰ ਲਈ ਰਵਾਨਾ ਹੋਵੇਗਾ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media