ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਸ਼੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਜੀਠਾ ਰੋਡ
ਬਾਈਪਾਸ ਵਿਖੇ ਸਕੂਲ ਦੇ ਅਲੱਗ ਅਲੱਗ ਬਲਾਕਾਂ ਵੱਲੋਂ ਆਜ਼ਾਦੀ ਦੇ ਜਸ਼ਨਾਂ ਨੂੰ ਸਮਰਪਿਤ ‘ਅਜ਼ਾਦ ਸੋਚ ਅਜ਼ਾਦ ਪਰਿੰਦੇ’ ਪੋ੍ਰਗਰਾਮ ਕਰਵਾਇਆ ਗਿਆ।ਤੰਦਰੁਸਤ ਸਮਾਜ ਦੀਆਂ ਨੀਹਾਂ ਨੂੰ ਮਜ਼ਬੂਤ ਕਰਨ ਲਈ ‘ਖੇਲੋ ਇੰਡੀਆ’ ਦੇ ਤਹਿਤ ਆਯੌਜਿਤ ਇਸ ਪੋ੍ਰਗਰਾਮ ਦੀ ਸ਼ੁਰੂਆਤ ਸਕੂਲ ਦੇ ਬੱਚਿਆਂ ਵੱਲਂੋ “ਦੇਹਿ ਸ਼ਿਵਾ ਬਰ ਮੋਹਿ ਇਹੈ” ਸ਼ਬਦ ਨਾਲ ਕੀਤੀ।ਪ੍ਰਾਇਮਰੀ ਵਿੰਗ ਦੇ ਸਾਰੇ ਬੱਚਿਆਂ ਨੇ ਸਕੂਲ ਦੀ ਖੁੱਲੀ ਗਰਾਊਂਡ ਵਿੱਚ ਖੇਡਾਂ ਦੀ ਮਹੱਤਤਾ ਨੂੰ ਦਰਸਾਉਂਦੀਆਂ ਆਈਟਮਾਂ ਪੇਸ਼ ਕੀਤੀਆਂ।ਜਿਸ ਵਿੱਚ ਬੱਚਿਆਂ ਵੱਲੋਂ ਪੇਸ਼ ਕੀਤੀ ਗਈ ਜਿਮਨਾਸਟਿਕ ਦੀ ਆਈਟਮ ਖਿੱਚ ਦਾ ਕੇਂਦਰ ਰਹੀ।ਸਕੂਲ ਦੇ ਬੱਚਿਆਂ ਨੇ ਕੁੱਝ ਆਈਟਮਾਂ ਰਾਹੀਂ ਦੇਸ਼ ਭਗਤੀ ਦੇ ਤਰਾਨਿਆਂ `ਤੇ ਸਭ ਨੂੰ ਝੂਮਣ ਲਾ ਦਿੱਤਾ।ਇਸ ਦੇ ਨਾਲ ਮਿਡਲ, ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਬਲਾਕ ਵੱਲੋਂ ਖੇਡਾਂ ਤੇ ਦੇਸ਼ ਭਗਤੀ ਨੂੰ ਦਰਸਾਉਂਦੀ ਇੱਕ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿੱਚ ਬੱਚਿਆਂ ਵੱਲੋਂ ਆਪਣੇ ਹੱਥੀਂ ਤਿਆਰ ਕੀਤੇ ਪੋਸਟਰਾਂ, ਕਾਰਡਾਂ ਤੋਂ ਇਲਾਵਾ ਖਾਧ ਪਦਾਰਥਾਂ ਦੀਆਂ ਵੰਨਗੀਆਂ ਵੀ ਪੇਸ਼ ਕੀਤੀਆਂ।ਦੇਸ਼ ਭਗਤੀ ਅਤੇ ਸਰੀਰਕ ਤੰਦਰੁਸਤੀ ਨੂੰ ਬਰਕਰਾਰ ਰੱਖਣ ਦਾ ਮੈਸਜ਼ ਦਿੰਦੀ ਇੱਕ ਮਾਈਮ, ਲਘੂ ਨਾਟਕ ਅਤੇ ਨਾਚ ਨੇ ਸਭ ਦਾ ਮਨ ਮੋਹ ਲਿਆ।ਵਿਦਿਆਰਥੀਆਂ ਵਲੋਂ ਬੁਲੇਟਿਨ ਬੋਰਡ ਰਾਹੀਂ ਦੇਸ਼ ਭਗਤੀ ਦੀ ਭਾਵਨਾ ਨੂੰ ਬਣਾਈ ਰੱਖਣ ਅਤੇ ਪੇਪਰ ਬੈਗ ਬਣਾ ਕੇ ਪਲਾਸਟਿਕ ਦੀ ਵਰਤੋਂ ਨੂੰ ਰੋਕਣ ਦਾ ਸੰਦੇਸ਼ ਦਿੱਤਾ ਗਿਆ।
ਸਕੂਲ ਦੇ ਮੈਂਬਰ ਇੰਚਾਰਜ ਨਵਤੇਜ ਸਿੰਘ ਨਾਰੰਗ ਨੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਤੇ ਸੱਭਿਆਚਾਰਕ ਗਤੀਵਿਧੀਆਂ `ਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ।ਪ੍ਰਿੰਸੀਪਲ ਸ਼੍ਰੀਮਤੀ ਦਪਿੰਦਰ ਕੌਰ ਨੇ ਸਾਰਿਆਂ ਦਾ ਧੰਨਵਾਦ ਕੀਤਾ।
Check Also
ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼
ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …
Punjab Post Daily Online Newspaper & Print Media