ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਸਾਇੰਸ ਓਲੰਪਿਆਡ ਫਾਊਂਡੇਸ਼ਨ ਵਲੋਂ ਕਰਵਾਏ ਗਏ ਅੰਤਰਰਾਸ਼ਟਰੀ ਮੈਥ ਓਲੰਪਿਆਡ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ ਹੈ ।
ਗਰਵ ਗੁਪਤਾ ਜਮਾਤ ਦੂਸਰੀ ਨੇ 21ਵਾਂ ਜ਼ੋਨਲ ਰੈਂਕ ਤੇ 30ਵਾਂ ਅੰਤਰਸ਼ਰਾਸ਼ਟਰੀ ਰੈਂਕ, ਰੂਧਰਾਨੀ ਮਹਿੰਦਰੂ ਜਮਾਤ ਛੇਵੀਂ ਨੇ ਤੀਸਰਾ ਜ਼ੋਨਲ ਰੈਂਕ ਤੇ 94ਵਾਂ ਅੰਤਰਰਸ਼ਟਰੀ ਰੈਂਕ ਅਤੇ 1000 ਰੁਪਏ ਦਾ ਨਕਦ ਇਨਾਮ, ਪ੍ਰਾਂਸ਼ੁਲ ਅਰੋੜਾ ਜਮਾਤ ਅੱਠਵੀਂ ਨੇ ਤੀਸਰਾ ਜ਼ੋਨਲ ਰੈਂਕ ਤੇ 82ਵਾਂ ਅੰਤਰਰਾਸ਼ਟਰੀ ਰੈਂਕ ਅਤੇ 1000 ਰੁਪਏ ਦਾ ਨਕਦ ਇਨਾਮ ਜਿੱਤਿਆਞ।
ਪੰਜਾਬ ਜੋਨ `ਏ` ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਇਸ ਸ਼ਾਨਦਾਰ ਕਾਰਗੁਜ਼ਾਰੀ ਲਈ ਵਿਦਿਆਰਥੀਆਂ ਨੂੰ ਸ਼ੁੱਭ-ਕਾਮਨਾਵਾਂ ਦਿੱਤੀਆਂ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …