Tuesday, October 6, 2026

ਗੁਰਦੁਆਰਾ ਸਾਹਿਬ ਲਈ ਪ੍ਰਬੰਧਕ ਕਮੇਟੀ ਨੂੰ ਬਰਤਨਾਂ ਦਾ ਸੈਟ ਭੇਟ ਕੀਤੇ

ਭੀਖੀ, 21 ਅਗਸਤ (ਪੰਜਾਬ ਪੋਸਟ – ਕਮਲ ਕਾਂਤ)  – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਨੇ ਆਪਣੇ ਪਿੰਡ ਝੱਬਰ ਵਿਖੇ ਪਿੰਡ ਖੀਵਾ ਦਿਆਲੂ ਵਾਲਾ ਦੇ ਗੁਰਦੁਆਰਾ ਸਾਹਿਬ ਲਈ ਪ੍ਰਬੰਧਕ ਕਮੇਟੀ ਨੂੰ ਬਰਤਨਾਂ ਦਾ ਸੈਟ ਭੇਟ ਕੀਤਾ।ਉਨ੍ਹਾਂ ਕਿਹਾ ਕਿ ਸ਼਼੍ਰੋਮਣੀ ਕਮੇਟੀ ਜਿਥੇ ਧਰਮ ਪ੍ਰਚਾਰ ਦੇ ਕਾਰਜਾਂ ਲਈ ਹਮੇਸ਼ਾਂ ਤਤਪਰ ਰਹਿੰਦੀ ਹੈ, ਉਥੇ ਸਮਾਜਿਕ ਕਾਰਜਾਂ ਮੋਹਰੀ ਰੋਲ ਨਿਭਾਉਂਦੀ ਹੈ ।ਉਨ੍ਹਾਂ ਦੱਸਿਆ ਕਿ ਹਲਕੇ `ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕੀਤੇ ਜਾ ਰਹੇ ਹਨ ।ਇਸ ਮੌਕੇ ਅਵਤਾਰ ਸਿੰਘ ਸਰਪੰਚ, ਬਾਬਾ ਮੋਦਨ ਸਿੰਘ, ਰਵਿੰਦਰ ਸਿੰਘ, ਨਾਜਰ ਸਿੰਘ, ਮੇਵਾ ਸਿੰਘ ਮੈਂਬਰ, ਲੀਲਾ ਸਿੰਘ, ਸਦਾਗਰ ਸਿੰਘ ਮੈਂਬਰ, ਬੱਗੜ ਸਿੰਘ ਆਦਿ ਹਾਜ਼ਰ ਸਨ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply