Friday, September 20, 2024

ਆਸਟਰੀਆ ਹਵਾਈ ਅੱਡੇ ‘ਤੇ ਸਿੱਖ ਦੀ ਦਸਤਾਰ ਨੂੰ ਨਿਸ਼ਾਨਾ ਬਣਾ ਕੇ ਰਵੀ ਸਿੰਘ ਨੂੰ ਪ੍ਰੇਸ਼ਾਨ ਕਰਨਾ ਮੰਦਭਾਗਾ

ਅੰਮ੍ਰਿਤਸਰ, 21 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ Jathedar Harpreeet Sਸਿੱਖਾਂ ਨੂੰ ਅੱਜ ਇਕ ਪਾਸੇ ਆਪਣੀ ਮਿਹਨਤ ਦੇ ਬਲਬੂਤੇ ਸੰਸਾਰ ਭਰ ਵਿਚ ਆਪਣੀ ਨਿਵੇਕਲੀ ਪਛਾਣ ਨਾਲ ਸਲਾਹਿਆ ਜਾ ਰਿਹਾ ਹੈ ਤੇ ਦੂਜੇ ਪਾਸੇ ਅਗਿਆਨਤਾ ਵੱਸ ਜਾਂ ਨਸਲੀ ਕੱਟੜਪੁਣੇ ਦੇ ਸ਼ਿਕਾਰ ਲੋਕ ਜਾਣ ਬੁੱਝ ਕੇ ਸਿੱਖਾਂ ਦੀ ਦਸਤਾਰ ਬਾਰੇ ਗਲਤ ਟਿਪਣੀਆਂ ਕਰ ਰਹੇ ਹਨ ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ।ਦੁਨੀਆਂ ਦੇ ਕੋਨੇ-ਕੋਨੇ ਵਿਚ ਸਿੱਖਾਂ ਦੀ ਦਸਤਾਰ ਕਿਸੇ ਪਛਾਣ ਦੀ ਮੁਥਾਜ ਨਹੀਂ ਹੈ।ਰਵੀ ਸਿੰਘ ਖਾਲਸਾ ਏਡ ਦੇ ਮੁੱਖ ਪ੍ਰਬੰਧਕ ਜੋ ਕਿ ਵਿਸ਼ਵ ਭਰ ਵਿਚ ਮਨੁੱਖਤਾ ਦੀ ਸੇਵਾ ਲਈ ਜਾਣੇ ਜਾਂਦੇ ਹਨ ਉਨ੍ਹਾਂ ਨੂੰ ਆਸਟਰੀਆ ਹਵਾਈ ਅੱਡੇ ‘ਤੇ ਇਕ ਜਿੰਮੇਵਾਰ ਮਹਿਲਾ ਸੁਰੱਖਿਆ ਅਧਿਕਾਰੀ ਵੱਲੋਂ ਰੋਕ ਕੇ ਦਸਤਾਰ ਦੇ ਬਾਬਤ ਗਲਤ ਟਿੱਪਣੀ ਕਰਨਾ ਇੱਕ ਸੋਚੀ ਸਮਝੀ ਸਾਜਿਸ਼ ਦਾ ਹਿੱਸਾ ਹੀ ਹੋ ਸਕਦਾ ਹੈ।

           ਇਸ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪ੍ਰਮੁੱਖ ਸਿੱਖ ਸੰਸਥਾਵਾਂ ਤੇ ਰਾਜਨਿਤਕ ਪਾਰਟੀਆਂ ਨੂੰ ਸਰਕਾਰ ਦੇ ਉੱਚ ਅਧਿਕਾਰੀ ਨਾਲ ਰਾਬਤਾ ਕਾਇਮ ਕਰਕੇ ਅਜਿਹੇ ਸਬੰਧਿਤ ਅਧਿਕਾਰੀਆਂ ਦੀ ਪਛਾਣ ਕਰਕੇ ਪੁੱਛ-ਪੜਤਾਲ ਕਰਵਾਉਣੀ ਜ਼ਰੂਰੀ ਹੈ ਤਾਂ ਜੋ ਅੱਗੇ ਤੋਂ ਸਿੱਖਾਂ ਨੂੰ ਅਜਿਹੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply