ਸਮਰਾਲਾ, 23 ਅਗਸਤ (ਪੰਜਾਬ ਪੋਸਟ – ਇੰਦਰਜੀਤ ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ 19ਵੀਂ ਪੰਜਾਬ ਬਟਾਲੀਅਨ
ਐਨ.ਸੀ.ਸੀ ਲੁਧਿਆਣਾ ਦੇ ਕਮਾਂਡਿੰਗ ਅਫ਼ਸਰ ਕਰਨਲ ਵਿਜੈਦੀਪ ਸਿੰਘ, ਪ੍ਰਬੰਧ ਅਫ਼ਸਰ ਕਰਨਲ ਮਨਜੀਤ ਸਿੰਘ ਅਤੇ ਸੂੁਬੇਦਾਰ ਮੇਜਰ ਰਣਜੀਤ ਸਿੰਘ ਦੀ ਰਹਿਨੁਮਾਈ ਹੇਠ ਸਕੂਲ ਪਿ੍ਰੰਸੀਪਲ ਦਵਿੰਦਰ ਸਿੰਘ ਤੇ ਲੈਫ਼ਟੀਨੈਂਟ ਜਤਿੰਦਰ ਕੁਮਾਰ ਦੀ ਯੋਗ ਅਗਵਾਈ `ਚ ਸੀਨੀਅਰ ਡਿਵੀਜ਼ਨ (ਆਰਮੀ ਵਿੰਗ) ਦੇ 24 ਨਵੇਂ ਕੈਡਿਟਾਂ ਦੀ ਚੋਣ ਕੀਤੀ ਗਈ।ਲੈਫ਼: ਜਤਿੰਦਰ ਕੁਮਾਰ ਨੇ ਦੱਸਿਆ ਕਿ ਬਟਾਲੀਅਨ ਤੋਂ ਪਹੁੰਚੇ ਟਰੇਨਿੰਗ ਜੇ.ਸੀ.ਓ ਨਾਇਬ ਸੂਬੇਦਾਰ ਬਲਜੀਤ ਸਿੰਘ ਅਤੇ ਹੌਲਦਾਰ ਪਰਮਜੀਤ ਸਿੰਘ ਵੱਲੋਂ ਸਰੀਰਕ ਅਭਿਆਸ ਦੀ ਪ੍ਰੀਖਿਆ ਸਮੇਤ ਨਿਰਧਾਰਿਤ ਮਾਪ-ਦੰਡਾਂ ਅਨੁਸਾਰ ਐਨ.ਸੀ.ਸੀ ਲੈਣ ਲਈ 100 ਦੇ ਕਰੀਬ ਪਹੁੰਚੇ ਚਾਹਵਾਨ ਵਿਦਿਆਰਥੀਆਂ ਵਿੱਚੋਂ ਸਹੀ ਤੇ ਨਿਰਪੱਖ ਚੋਣ ਰਾਹੀਂ ਸਿਰਫ਼ 24 ਖ਼ਾਲੀ ਸੀਟਾਂ ਲਈ ਨਵੇਂ ਕੈਡਿਟਾਂ ਦੀ ਭਰਤੀ ਕੀਤੀ ਗਈ।ਭਰਤੀ ਹੋਣ ਲਈ ਆਏ ਵਿਦਿਆਰਥੀਆਂ ਵਿੱਚ ਕਾਫ਼ੀ ਉਤਸ਼ਾਹ ਪਾਇਆ ਗਿਆ।ਸਕੂਲ ਪ੍ਰਿੰਸੀਪਲ ਅਤੇ ਬਟਾਲੀਅਨ ਦੇ ਅਧਿਕਾਰੀਆਂ ਵੱਲੋਂ ਨਵੇਂ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਐਨ.ਸੀ.ਸੀ ਦੇ ਬਹੁ-ਮੰਤਵੀ ਉਦੇਸ਼ਾਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ ਗਿਆ। ਅੰਤ `ਚ ਲੈਫ਼: ਜਤਿੰਦਰ ਕੁਮਾਰ ਨੇ ਬਟਾਲੀਅਨ ਤੋਂ ਪਹੁੰਚੇ ਅਧਿਕਾਰੀਆਂ ਦਾ ਉਚੇਚੇ ਤੌਰ ਤੇ ਧੰਨਵਾਦ ਕੀਤਾ।
ਇਸ ਮੌਕੇ ਲੈਕ: ਰਾਜੀਵ ਰਤਨ, ਹਰੀ ਚੰਦ ਵਰਮਾ, ਗੁਰਮੀਤ ਸਿੰਘ, ਵਰਿੰਦਰ ਕੁਮਾਰ, ਇੰਦਰਪ੍ਰੀਤ ਕੌਰ ਸੇਖੋਂ, ਮਨਜੀਤ ਕੌਰ, ਬਲਜਿੰਦਰ ਕੌਰ, ਸੰਦੀਪ ਕੌਰ, ਮੈਡਮ ਗੁਰਦਰਸ਼ਨ ਕੌਰ, ਕਿਰਨ ਬਾਲਾ, ਨਰਿੰਦਰ ਕੌਰ, ਕਮਲਪ੍ਰੀਤ ਕੌਰ, ਪਰਮਜੀਤ ਕੌਰ ਤੋਂ ਇਲਾਵਾ ਬਰਿੰਦਰਪਾਲ ਸਿੰਘ ਢਿੱਲੋਂ, ਸਿਕੰਦਰ ਸਿੰਘ, ਧਰਮਪਾਲ ਸਿੰਘ, ਪਵਨਪ੍ਰੀਤ ਸਿੰਘ ਪੰਧੇਰ, ਮਨਜੀਤ ਸਿੰਘ, ਬੀਰ ਬਹਾਦਰ ਸਿੰਘ, ਪਵਨ ਕੁਮਾਰ, ਸੁਖਦੇਵ ਸਿੰਘ ਅਤੇ ਰਾਜਿੰਦਰ ਸਿੰਘ ਆਦਿ ਹਾਜ਼ਰ ਹੋਏ।
Check Also
ਰੇਲਵੇ ਸਟੇਸ਼ਨ ਰਮਦਾਸ ਦੇ ਅਧੁਨਿਕੀਕਰਨ ਲਈ ਕੇਂਦਰੀ ਰੇਲ ਮੰਤਰਾਲੇ ਕੋਲ ਜੋਰ ਸ਼ੋਰ ਨਾਲ ਉਠਾਇਆ ਮੁੱਦਾ -ਧਾਲੀਵਾਲ
ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ ਕੁਲਦੀਪ ਸਿੰਘ …
Punjab Post Daily Online Newspaper & Print Media