Tuesday, April 7, 2026

ਸ਼੍ਰੋਮਣੀ ਕਮੇਟੀ ਵੱਲੋਂ ਸਨੀ ਛਾਬੜਾ ਖਿਲਾਫ਼ ਕਾਨੂੰਨੀ ਕਾਰਵਾਈ ਲਈ ਪੁਲਿਸ ਕਮਿਸ਼ਨਰ ਨੂੰ ਪੱਤਰ

ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਿੱਖਾਂ ਦੇ ਧਾਰਮਿਕ ਚਿੰਨ ਖੰਡੇ ਦੀ ਤਸਵੀਰ ਇੱਕ ਬੀੜੀ ਦੇ ਪੈਕਟ ’ਤੇ ਛਾਪ ਕੇ ਸਿੱਖ ਕੌਮ ਦੀਆਂ SGPC Logoਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲੇ ਜੈ ਨਮਹੋ ਕੰਪਨੀ ਦੇ ਮਾਲਕ ਸਨੀ ਛਾਬੜਾ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਲਈ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਵੱਲੋਂ ਜ਼ਿਲ੍ਹੇ ਦੇ ਪੁਲਿਸ ਕਮਿਸ਼ਨਰ ਨੂੰ ਇੱਕ ਪੱਤਰ ਲਿਖਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਦਫਤਰ ਤੋਂ ਜਾਰੀ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦਸਿਆ ਕਿ ਜੈ ਨਮਹੋ ਕੰਪਨੀ ਦੇ ਬੀੜੀ ਦੇ ਪੈਕਟ ’ਤੇ ਇਕ ਬੱਚੇ ਦੀ ਤਸਵੀਰ ਛਾਪੀ ਗਈ ਹੈ, ਜਿਸ ਦੇ ਸਿਰ ਉਪਰ ਬੰਨੇ ਪਟਕੇ ਉਪਰ ਸਿੱਖਾਂ ਦਾ ਧਾਰਮਿਕ ਚਿੰਨ੍ਹ ਖੰਡਾਂ ਛਪਿਆ ਹੋਇਆ ਹੈ ਅਤੇ ਖ਼ਾਲਸਾ ਲਿਖਿਆ ਹੋਇਆ ਹੈ।ਇਹ ਤਸਵੀਰ ਸਾਹਮਣੇ ਆਉਣ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਅਤੇ ਸਿੱਖ ਕੌਮ ਦੇ ਹਿਰਦੇ ਵਲੂੰਧਰੇ ਗਏ ਹਨ।ਉਨ੍ਹਾਂ ਕਿਹਾ ਕਿ ਤੰਮਾਕੂ ਦੀ ਵਰਤੋਂ ਸਿੱਖਾਂ ਲਈ ਬੱਜ਼ਰ ਕੁਰਾਹਿਤ ਹੈ, ਇਸ ਲਈ ਅਜਿਹੇ ਉਤਪਾਦ ਤੇ ਸਿੱਖਾਂ ਦੇ ਧਾਰਮਿਕ ਚਿੰਨ੍ਹ ਦੀ ਤਸਵੀਰ ਲਗਾਉਣੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਤੁਰੰਤ ਦੋਸ਼ੀ ਖਿਲਾਫ ਬਣਦੀਆਂ ਕਾਨੂੰਨੀ ਧਰਾਵਾਂ ਤਹਿਤ ਸਖ਼ਤ ਕਾਰਵਾਈ ਕਰੇ ਤਾਂ ਕਿ ਅਗੋਂ ਕੋਈ ਵੀ ਅਜਿਹੀ ਹਰਕਤ ਨਾ ਕਰ ਸਕੇ।

Check Also

ਰੇਲਵੇ ਸਟੇਸ਼ਨ ਰਮਦਾਸ ਦੇ ਅਧੁਨਿਕੀਕਰਨ ਲਈ ਕੇਂਦਰੀ ਰੇਲ ਮੰਤਰਾਲੇ ਕੋਲ ਜੋਰ ਸ਼ੋਰ ਨਾਲ ਉਠਾਇਆ ਮੁੱਦਾ -ਧਾਲੀਵਾਲ

ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ ਕੁਲਦੀਪ ਸਿੰਘ …

Leave a Reply