Tuesday, April 7, 2026

ਖ਼ਾਲਸਾ ਏਡ ਦੇ ਸੰਸਥਾਪਕ ਰਵੀ ਸਿੰਘ ’ਤੇ ਹੋਈ ਨਸਲੀ ਟਿੱਪਣੀ ਦੀ ਲੌਂਗੋਵਾਲ ਵੱਲੋਂ ਨਿੰਦਾ

ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਆਸਟਰੀਆ ਦੇ ਸ਼ਹਿਰ ਵਿਆਨਾ ਦੇ ਹਵਾਈ ਅੱਡੇ ’ਤੇ ਖ਼ਾਲਸਾ ਏਡ ਦੇ ਸੰਸਥਾਪਕ ਰਵੀ ਸਿੰਘ ’ਤੇ Gobind-Singh-Longowal-300x283ਹੋਈ ਨਸਲੀ ਟਿੱਪਣੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ ਰਵੀ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਏਡ ਵੱਲੋਂ ਬਿਨਾ ਕਿਸੇ ਵਿਤਕਰੇ ਦੇ ਲੋੜਵੰਦਾਂ ਦੀ ਸੇਵਾ ਕੀਤੀ ਜਾ ਰਹੀ ਹੈ।ਇਸ ਸੰਸਥਾ ਦੇ ਵਲੰਟੀਅਰ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਸਿਧਾਂਤਾਂ ਅਨੁਸਾਰ ਬਿਨਾ ਭੇਦ-ਭਾਵ ਕੀਤੇ ਨਿਸ਼ਕਾਮ ਤੌਰ ’ਤੇ ਸੇਵਾਵਾਂ ਨਿਭਾਉਂਦੇ ਹਨ।ਦੁਨੀਆਂ ਭਰ ਵਿਚ ਆਈਆਂ ਮੁਸੀਬਤਾਂ ਸਮੇਂ ਇਸ ਸੰਸਥਾ ਵੱਲੋਂ ਲੋੜਵੰਦਾਂ ਦੀ ਬਾਂਹ ਫੜ੍ਹ ਕੇ ਸਿੱਖ ਧਰਮ ਦਾ ਨਾਂ ਉੱਚਾ ਕੀਤਾ ਹੈ।ਲੌਂਗੋਵਾਲ ਨੇ ਕਿਹਾ ਕਿ ਸਿੱਖ ਕੌਮ ਵਿਸ਼ਵ ਸ਼ਾਂਤੀ ਅਤੇ ਮਨੁੱਖਤਾ ਦੀ ਭਲਾਈ ਲਈ ਸਦਾ ਯਤਨਸ਼ੀਲ ਰਹੀ ਹੈ।ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਸਿੱਖਾਂ ਨੇ ਆਪਣੀ ਮਿਹਨਤ ਸਦਕਾ ਉਚ ਮੁਕਾਮ ਹਾਸਲ ਕੀਤੇ ਹਨ ਅਤੇ ਸਬੰਧਤ ਦੇਸ਼ਾਂ ਦੇ ਵਿਕਾਸ ਵਿਚ ਵੱਡਾ ਯੋਗਦਾਨ ਪਾਇਆ ਹੈ। ਲੌਂਗੋਵਾਲ ਨੇ ਕਿਹਾ ਕਿ ਖ਼ਾਲਸਾ ਪੰਥ ਦੇ ਸਿਧਾਂਤਾਂ ਅਨੁਸਾਰ ਬਿਨਾ ਭੇਦ-ਭਾਵ ਦੇ ਕੀਤੀ ਜਾ ਰਹੀ ਸੇਵਾ ਦੇ ਕਾਰਨ ਰਵੀ ਸਿੰਘ ਦੀ ਅੰਤਰ ਰਾਸ਼ਟਰੀ ਪੱਧਰ ’ਤੇ ਪਹਿਚਾਣ ਹੈ।ਮਨੁੱਖਤਾ ਦੀ ਸੇਵਾ ਲਈ ਸਦਾ ਤੱਤਪਰ ਰਹਿਣ ਵਾਲੇ ਅਜਿਹੇ ਸਿੱਖ ’ਤੇ ਸੌੜੀ ਸੋਚ ਕਾਰਨ ਕੀਤੀ ਗਈ ਗਲਤ ਟਿੱਪਣੀ ਅਤੀ ਨਿੰਦਣਯੋਗ ਹੈ।

Check Also

ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …

Leave a Reply