ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜਗਤ ਗੁਰੂ ਸ੍ਰੀ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ
ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਲਖਨਊ (ਉਤਰ ਪ੍ਰਦੇਸ਼) ਤੋਂ ਅਗਲੇ ਪੜਾਅ ਕਾਨ੍ਹਪੁਰ ਲਈ ਰਵਾਨਾ ਹੋਇਆ।ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਰਾਗੀ ਜਥਿਆਂ ਵੱਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਉਪਰੰਤ ਭਾਈ ਪ੍ਰਣਾਮ ਸਿੰਘ ਵਲੋਂ ਆਰੰਭਤਾ ਦੀ ਅਰਦਾਸ ਕੀਤੀ ਗਈ।ਨਗਰ ਕੀਰਤਨ ਦੀ ਆਰੰਭਤਾ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਬਲਦੇਵ ਸਿੰਘ ਖ਼ਾਲਸਾ, ਲਖਨਊ ਦੀ ਮੇਅਰ ਸ੍ਰੀਮਤੀ ਸੰਯੁਕਤਾ ਭਾਟੀਆ, ਸੁਖਦਰਸ਼ਨ ਸਿੰਘ ਬੇਦੀ ਮੈਂਬਰ ਘੱਟਗਿਣਤੀ ਕਮਿਸ਼ਨ ਯੂ.ਪੀ, ਇਕਬਾਲ ਸਿੰਘ ਵਾਈਸ ਪ੍ਰਧਾਨ ਪੰਜਾਬੀ ਅਕੈਡਮੀ ਯੂ.ਪੀ, ਬੀਬੀ ਰਾਣਾ ਪਰਮਜੀਤ ਕੌਰ, ਡਾ. ਗੁਰਮੀਤ ਸਿੰਘ ਪ੍ਰਧਾਨ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਲਖਨਊ, ਰਾਜਿੰਦਰ ਸਿੰਘ ਬੱਗਾ, ਹਰਪਾਲ ਸਿੰਘ ਜੱਗੀ, ਹਰਵਿੰਦਰ ਸਿੰਘ, ਜੋਗਿੰਦਰ ਸਿੰਘ, ਸੁਰਜੀਤ ਸਿੰਘ, ਹਰਪਾਲ ਸਿੰਘ ਇੰਦਰ ਨਗਰ, ਮਨਜੀਤ ਸਿੰਘ, ਸਰਬਜੀਤ ਸਿੰਘ, ਨਿਰਮਲ ਸਿੰਘ ਸਲਾਮਤ, ਤੇਜਪਾਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …
Punjab Post Daily Online Newspaper & Print Media