Friday, September 20, 2024

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਵਿਖੇ ਕਵੀਸ਼ਰੀ ਮੁਕਾਬਲਾ

ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ PUNJ2308201918ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550 ਸਾਲਾ ਪ੍ਰਕੁਸ਼ ਪੁਰਬ ਨੂੰ ਸਮਰਪਿਤ ਕਵਿਸ਼ਰੀ ਮੁਕਾਬਲਾ ਕਰਵਾਇਆ ਗਿਆ।ਇਸ ਮੁਕਾਬਲੇ ਵਿੱਚ ਚੀਫ਼ ਖ਼ਾਲਸਾ ਦੀਵਾਨ ਦੀਆਂ ਵੱਖ-ਵੱਖ ਸੰਸਥਾਵਾਂ ਦੇ ਵਿਦਿਆਰਥੀਆਂ ਦੀਆਂ 12 ਟੀਮਾ ਨੇ ਭਾਗ ਲਿਆ।ਇਸ ਪ੍ਰੋਗਰਾਮ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਮੀਤ ਪ੍ਰਧਾਨ ਇੰਦਰਬੀਰ ਸਿੰਘ ਨਿੱਜਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਇਸ ਮੁਕਾਬਲੇ ਵਿੱਚ ਗਿਆਨੀ ਸੁਲੱਖਣ ਸਿੰਘ ਰਿਆੜ ਅਤੇ ਭਾਈ ਦਲਬੀਰ ਸਿੰਘ ਨੇ ਜੱਜਾਂ ਦੀ ਸੇਵਾ ਨਿਭਾਈ।ਸਕੂਲ ਦੇ ਮੈਂਬਰ ਇੰਚਾਰਜ ਪ੍ਰੋ. ਹਰੀ ਸਿੰਘ ਨੇ ਵਿਦਿਆਰਥੀਆਂ ਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਿਧਾਂਤਾਂ ਅਨੁਸਾਰ ਜੀਵਨ ਜਿਊਣ ਦਾ ਉਪਦੇਸ਼ ਦਿੱਤਾ।ਮੁਕਾਬਲੇ ਵਿੱਚ ਪਹਿਲਾ ਸਥਾਨ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਸੁਲਤਾਨਵਿੰਡ ਲਿੰਕ ਰੋਡ, ਦੂਜਾ ਸਥਾਨ ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਰਣਜੀਤ ਐਵੀਨਿਊ ਅਤੇ ਤੀਜਾ ਸਥਾਨ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਨੇ ਹਾਸਲ ਕੀਤਾ।ਮੁੱਖ ਮਹਿਮਾਨ ਡਾ: ਇੰਦਰਬੀਰ ਸਿੰਘ ਨਿੱਜ਼ਰ ਨੇ ਬੱਚਿਆਂ ਨੂੰ ਕਵੀਸ਼ਰੀ ਰਵਾਇਤ ਨੂੰ ਜਿਊਂਦੇ ਰੱਖਣ ਲਈ ਪ੍ਰੇਰਿਤ ਕੀਤਾ।
           ਇਸ ਮੈਕੇ ਹਰਮਿੰਦਰ ਸਿੰਘ, ਪ੍ਰੋ. ਸੂਬਾ ਸਿੰਘ, ਡਾ: ਟੀ.ਐੈਸ ਚਾਹਲ, ਅਵਤਾਰ ਸਿੰਘ, ਡਾ: ਧਰਮਵੀਰ ਸਿੰਘ, ਸ਼੍ਰੀਮਤੀ ਰੇਣੂ ਆਹੂਜਾ, ਸ਼੍ਰੀਮਤੀ ਨਿਸ਼ਚਿੰਤ ਕੌਰ, ਸ਼੍ਰੀਮਤੀ ਕਵਲਪ੍ਰੀਤ ਕੌਰ, ਸ਼੍ਰੀਮਤੀ ਰਵਿੰਦਰ ਕੌਰ ਨਰੂਲਾ ਅਤੇ ਸ਼੍ਰੀਮਤੀ ਕਿਰਨਜੋਤ ਕੌਰ ਹਾਜਰ ਸਨ।ਬੀਬੀ ਪ੍ਰਭਜੋਤ ਕੌਰ ਤੇ ਸੰਗੀਤ ਵਿਭਾਗ ਦੀ ਟੀਮ ਨੇ ਪ੍ਰਬੰਧ ਸੰਭਾਲਿਆ।ਸ਼੍ਰੀਮਤੀ ਸੁਖਜੀਤ ਕੌਰ ਨੇ ਸਟੇਜ ਸਕੱਤਰ ਦੀ ਡਿਊਟੀ ਨਿਭਾਈ ।
 

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply