Wednesday, April 1, 2026

ਜਲ ਸਪਲਾਈ ਕੰਟਰੈਕਟ ਵਰਕਰ ਯੂਨੀਅਨ ਨੇ ਮੁੱਖ ਮੰਤਰੀ ਦੀ ਅਰਥੀ ਫੂਕੀ

PPNJ2508201904ਭੀਖੀ/ਮਾਨਸਾ, 25 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਪੰਜਾਬ ਦੇ ਮੁੱਖ ਮੰਤਰੀ `ਤੇ ਵਾਅਦੇ ਤੋਂ ਭੱਜਣ ਦਾ ਦੋਸ਼ ਲਗਾਉਂਦਿਆਂ ਜਲ ਸਪਲਾਈ ਕੰਟਰੈਕਟ ਵਰਕਰ ਯੂਨੀਅਨ ਮਾਨਸਾ ਵਲੋਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਸਥਾਨਕ ਠੀਕਰੀਵਾਲਾ ਚੌਕ ਵਿਖੇ ਮੁੱਖ ਮੰਤਰੀ ਦੀ ਅਰਥੀ ਫੂਕੀ ਗਈ।ਸੂਬਾ ਕਮੇਟੀ ਮੈਂਬਰ ਸੁਰਿੰਦਰ ਸਿੰਘ ਬਰਨ ਅਤੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਖਿ਼ਆਲਾ ਨੇ ਆਪਣੇ ਸੰਬੋਧਨ `ਚ ਕਿਹਾ ਕਿ ਵੱਖ-ਵੱਖ ਵਿਭਾਗਾਂ `ਚ ਸੇਵਾਵਾਂ ਦੇ ਰਹੇ ਠੇਕਾ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਆਗੂਆਂ ਦੀ 20 ਅਗਸਤ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੀ ਰਿਹਾਇਸ਼ ਚੰਡੀਗੜ੍ਹ ਵਿਖੇ ਪੈਨਲ ਮੀਟਿੰਗ ਕਰਵਾਉਣ ਦਾ ਜਿਲ੍ਹਾ ਜਲੰਧਰ ਦੇ ਸਿਵਲ ਪ੍ਰਸ਼ਾਸਨ ਵਲੋਂ ਭਰੋਸਾ ਦਿੱਤਾ ਗਿਆ ਸੀ, ਜਿਸ ਦੇ ਮੱਦੇਨਜ਼ਰ ਯੂਨੀਅਨ ਵਲੋਂ 14 ਤੇ 15 ਅਗਸਤ ਨੂੰ ਸੂਬਾ ਪੱਧਰੀ ਧਰਨਾ ਮੁਲਤਵੀ ਕਰ ਦਿੱਤਾ ਗਿਆ ਸੀ।ਉਨ੍ਹਾਂ ਕਿਹਾ ਕਿ 20 ਅਗਸਤ ਨੂੰ ਜਦੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਆਗੂ ਮੁੱਖ ਮੰਤਰੀ ਪੰਜਾਬ ਦੀ ਚੰਡੀਗੜ੍ਹ ਰਿਹਾਇਸ਼ `ਤੇ ਪਹੁੰਚੇ ਤਾਂ ਮੁੱਖ ਮੰਤਰੀ ਮੀਟਿੰਗ ਕਰਨ ਤੋਂ ਟਾਲਾ ਵੱਟ ਗਏ, ਜਿਸ ਦੇ ਰੋਸ ਵਜੋਂ ਮੋਰਚੇ ਦੇ ਸੂਬਾ ਆਗੂਆਂ ਵਲੋਂ ਮੌਕੇ `ਤੇ ਹੀ 21 ਤੋਂ 28 ਅਗਸਤ ਤੱਕ ਪੰਜਾਬ ਦੇ ਸਮੂਹ ਜ਼ਿਲ੍ਹਿਆਂ, ਬਲਾਕਾਂ, ਤਹਿਸੀਲਾਂ ਤੇ ਪਿੰਡ ਪੱਧਰ `ਤੇ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕਣ ਦਾ ਫ਼ੈਸਲਾ ਕੀਤਾ ਗਿਆ ਸੀ।ਕੁਲਦੀਪ ਸਿੰਘ, ਰਕੇਸ਼ ਕੁਮਾਰ ਅਤੇ ਗੁਰਜੰਟ ਸਿੰਘ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀ ਹੱਕੀ ਮੰਗ ਨਹੀਂ ਮੰਨੀ ਜਾਂਦੀ ਸੰਘਰਸ਼ ਜਾਰੀ ਰਹੇਗਾ।
 ਇਸ ਮੌਕੇ ਜਸਵਿੰਦਰ ਸਿੰਘ, ਸੀਵਰੇਜ ਬੋਰਡ ਯੂਨੀਅਨ ਦੇ ਪ੍ਰਧਾਨ ਜਸਵੀਰ ਸਿੰਘ, ਜਨਰਲ ਸਕੱਤਰ ਗੁਰਪਿਆਰ ਸਿੰਘ, ਸਰਦੂਲਗੜ੍ਹ ਦੇ ਮੇਵਾ ਸਿੰਘ, ਕਾਲਾ ਸਿੰਘ, ਪਾਵਰ ਐਂਡ ਟਾਸਕੋ ਠੇਕਾ ਮੁਲਾਜ਼ਮ ਬੁਢਲਾਡਾ ਦੇ ਪ੍ਰਧਾਨ ਬਲਜਿੰਦਰ ਸਿੰਘ, ਜਸਵਿੰਦਰ ਸਿੰਘ, ਹਰਦੀਪ ਕੁਮਾਰ ਬਰੇਟਾ, ਚਾਨਣ ਸਿੰਘ ਮਾਨਸਾ, ਜਸਵੀਰ ਸਿੰਘ ਭੀਖੀ, ਮੋਟੀਵੇਟਰ ਯੂਨੀਅਨ ਦੇ ਪ੍ਰਧਾਨ ਰਵਿੰਦਰ ਸ਼ਰਮਾ, ਰਵੀ ਕੁਲਰੀਆਂ ਅਤੇ ਜਲ ਸਪਲਾਈ ਯੂਨੀਅਨ ਦੇ ਮੈਂਬਰ ਜਰਨੈਲ ਸਿੰਘ, ਪ੍ਰੈਸ ਸਕੱਤਰ ਗੁਰਵਿੰਦਰ ਸਿੰਘ, ਲਵਜੀਤ ਸਿੰਘ ਤਾਮਕੋਟ ਆਦਿ ਹਾਜਰ ਸਨ ।

Check Also

ਹਰਪ੍ਰੀਤ ਸਿੰਘ ਸਵੈਚ ਦੀ ਤੀਜ਼ੀ ਪੁਸਤਕ “ਇਹ ਜੁ ਦੁਨੀਆ ਸਿਹਰੁ ਮੇਲਾ” ਲੋਕ ਅਰਪਣ

ਮੋਹਾਲੀ, 1 ਅਪ੍ਰੈਲ (ਪੰਜਾਬ ਪੋਸਟ) – ਮੋਹਾਲੀ ਵੱਸਦੇ ਨੌਜੁਆਨ ਲੇਖਕ ਹਰਪ੍ਰੀਤ ਸਿੰਘ ਸਵੈਚ ਦੀ ਤੀਜ਼ੀ …

Leave a Reply