Wednesday, April 1, 2026

ਚੀਮਾ ਮੰਡੀ ਦੇ ਸੀਵਰੇਜ਼ ਸਿਸਟਮ ਦੀ ਸਫ਼ਾਈ ਦਾ ਵੱਡਾ ਪ੍ਰੋਜੈਕਟ ਮਨਜ਼ੂਰ- ਦਾਮਨ ਥਿੰਦ ਬਾਜਵਾ

PPNJ2508201907ਲੌਂਗੋਵਾਲ, 25 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੰਮੇ ਸਮੇਂ ਤੋਂ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਨਰਕ ਭਰੀ ਜਿੰਦਗੀ ਜਿਉਣ ਲਈ ਮਜ਼ਬੂਰ ਕਸਬਾ ਵਾਸੀਆਂ ਨੂੰ ਇਸ ਤੋਂ ਨਿਜਾਤ ਦਿਵਾਉਣ ਲਈ ਅੱਜ ਦਫ਼ਤਰ ਨਗਰ ਪੰਚਾਇਤ ਚੀਮਾਂ ਤੋਂ ਵਿਧਾਨ ਸਭਾ ਹਲਕਾ ਸੁਨਾਮ ਤੋਂ ਕਾਂਗਰਸ ਪਾਰਟੀ ਦੇ ਇਨਚਾਰਜ ਮੈਡਮ ਦਾਮਨ ਥਿੰਦ ਬਾਜਵਾ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਸਕੱਤਰ ਹਰਮਨਦੇਵ ਬਾਜਵਾ ਨੇ ਸੁਪਰ ਸੈਕਸ਼ਨ ਮਸ਼ੀਨਾਂ ਨੂੰ ਰਵਾਨਾ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਨੋਂ ਆਗੂਆਂ ਨੇ ਕਿਹਾ ਕਿ ਉਹ ਮੰਨਦੇ ਹਨ ਕਿ ਪਿਛਲੇ ਲੰਮੇ ਸਮੇਂ ਤੋਂ ਕਸਬਾ ਵਾਸੀ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਬਹੁਤ ਪ੍ਰੇਸ਼ਾਨ ਹਨ ਜਿਸ ਦੇ ਚੱਲਦਿਆਂ ਉਨ੍ਹਾਂ ਨੇ ਸੀਵਰੇਜ ਦੀ ਸਫ਼ਾਈ ਦਾ ਇਹ ਵੱਡਾ ਪ੍ਰੋਜੈਕਟ ਮਨਜ਼ੂਰ ਕਰਵਾਇਆ ਹੈ, ਉਨਾਂ ਦੱਸਿਆ ਕਿ ਤਕਰੀਬਨ 11 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਇਸ ਕੰਮ ਦੌਰਾਨ ਸੁਪਰ ਸੈਕਸ਼ਨ ਮਸ਼ੀਨਾਂ ਵਲੋਂ ਲਗਾਤਾਰ ਸਾਰੇ ਪਿੰਡ ਦੇ ਸੀਵਰਜ਼ ਸਿਸਟਮ ਦੀ ਸਫ਼ਾਈ ਕੀਤੀ ਜਾਵੇਗੀ, ਇਸ ਮੌਕੇ ਉਨ੍ਹਾਂ ਦੱਸਿਆ ਕਿ ਕਸਬੇ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਉਨ੍ਹਾਂ ਨੇ ਐਸ਼ ਟੀ ਪੀ ਪ੍ਰੋਜੈਕਟ ਵੀ ਮਨਜ਼ੂਰ ਕਰਵਾ ਲਿਆ ਗਿਆ ਹੈ।ਜਿਸ ਦੀ ਆਉਂਦੇ ਦਿਨਾਂ ਚ ਪੇਮੈਟ ਪੈ ਜਾਣ ਤੋਂ ਬਾਅਦ ਕੰਮ ਸ਼ੁਰੂ ਹੋ ਜਾਵੇਗਾ। ਇਸ ਮੌਕੇ ਹਾਜ਼ਰ ਨੌਜਵਾਨਾਂ ਤੇ ਕਸਬਾ ਵਾਸੀਆਂ ਨੇ ਇਸ ਉਪਰਾਲੇ ਸਦਕਾ ਮੈਡਮ ਦਾਮਨ ਥਿੰਦ ਬਾਜਵਾ ਤੇ ਹਰਮਨਦੇਵ ਬਾਜਵਾ ਦਾ ਧੰਨਵਾਦ ਕੀਤਾ।
ਇਸ ਮੌਕੇ ਨਗਰ ਪੰਚਾਇਤ ਚੀਮਾ ਦੇ ਉਪ ਪ੍ਰਧਾਨ ਜਗਦੇਵ ਸਿੰਘ ਜੱਗਾ, ਕੌਂਸਲਰ ਸਤਨਰਾਇਣ ਦਾਸ ਬਾਵਾ, ਸੁਖਦੇਵ ਸਿੰਘ ਸੁੱਖਾ ਵਾਲੀ, ਨਿਰਭੈ ਸਿੰਘ, ਦਰਸ਼ਨ ਸਿੰਘ, ਜਗਸੀਰ ਸਿੰਘ, ਬਲਾਕ ਸੰਮਤੀ ਤੋਲਾਵਾਲ ਤੋਂ ਮੈਂਬਰ ਬਲਵੀਰ ਭੰਗ ਤੋਲਾਵਾਲ, ਜਰਨੈਲ ਸਿੰਘ ਫੌਜੀ, ਬਲਵਿੰਦਰ ਸਿੰਘ ਸਰਾਓ ਵਾਇਸ ਚੇਅਰਮੈਨ ਯੂਥ ਐਂਡ ਸਪੋਰਟਸ ਕਲੱਬ, ਸ਼ਿਵਰੇਜ ਬੋਰਡ ਵਲੋਂ ਜੇ.ਈ ਸਿਮਰਨ ਸਿੰਘ, ਨਗਰ ਪੰਚਾਇਤ ਵੱਲੋਂ ਕਲਰਕ ਰਾਜ ਕੁਮਾਰ ਗੁਪਤਾ ਤੇ ਨਗਰ ਵਾਸੀ ਹਾਜ਼ਰ ਸਨ।

Check Also

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਵਰਗੀ ਐਡਵੋਕੇਟ ਰਮੇਸ਼ ਰਾਜ ਭੰਡਾਰੀ ਨੂੰ ਦਿੱਤੀ ਨਿੱਘੀ ਸਰਧਾਂਜਲੀ

ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰ ਦੇ ਨਿਵਾਸੀ ਰਹੇ ਐਡਵੋਕੇਟ ਰਮੇਸ਼ ਰਾਜ ਭੰਡਾਰੀ …

Leave a Reply