Monday, March 30, 2026

ਬਹਿਲੋਲਪੁਰ ’ਚ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਅਫ਼ਸੋਸ ਪ੍ਰਗਟਾਇਆ

Longowal4

ਅੰਮ੍ਰਿਤਸਰ, 25 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਬਹਿਲੋਲਪੁਰ ਦੇ ਗੁਰਦੁਆਰਾ ਸਾਹਿਬ ’ਚ ਸ਼ਾਰਟ ਸਰਕਟ ਹੋਣ ਕਰਕੇ ਲੱਗੀ ਅੱਗ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅਫ਼ਸੋਸ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਹਰ ਸਾਲ ਗਰਮੀਆਂ ਦੇ ਮੌਸਮ ਦੌਰਾਨ ਗੁਰੂ ਘਰਾਂ ਵਿਚ ਸ਼ਾਰਟ ਸਰਕਟ ਹੋਣ ਕਰਕੇ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ, ਜਿਸ ਨਾਲ ਬਹੁਤ ਨੁਕਸਾਨ ਹੁੰਦਾ ਹੈ।ਲੌਂਗੋਵਾਲ ਨੇ ਕਿਹਾ ਕਿ ਬਾਰ-ਬਾਰ ਸੰਗਤਾਂ ਨੂੰ ਅਪੀਲ ਕਰਨ ਦੇ ਬਾਵਜੂਦ ਵੀ ਬਿਜਲੀ ਉਪਕਰਣਾਂ ਦੁਆਰਾ ਗੁਰੂ ਘਰਾਂ ਅੰਦਰ ਅੱਗ ਲੱਗਣ ਦੀਆਂ ਵਾਪਰ ਰਹੀਆਂ ਦੁਖਦਾਈ ਘਟਨਾਵਾਂ ਚਿੰਤਾਜਨਕ ਹਨ।ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਾਰ-ਵਾਰ ਅਖ਼ਬਾਰਾਂ ’ਚ ਇਸ਼ਤਿਹਾਰ ਦੇ ਕੇ ਗੁਰਦੁਆਰਾ ਕਮੇਟੀਆਂ, ਸਿੰਘ ਸਭਾਵਾਂ ਤੇ ਗੁਰੂ ਘਰਾਂ ਦੇ ਗ੍ਰੰਥੀ ਸਿੰਘਾਂ ਨੂੰ ਸੂਚਿਤ ਕੀਤਾ ਜਾਂਦਾ ਹੈ, ਪਰ ਦੁਖਦਾਈ ਗੱਲ ਇਹ ਹੈ ਕਿ ਗੁਰੂ ਘਰਾਂ ਦੇ ਪ੍ਰਬੰਧਕ ਬਿਲਕੁਲ ਅਵੇਸਲੇ ਹੋਏ ਪਏ ਹਨ। ਉਨ੍ਹਾਂ ਗੁਰਦੁਆਰਾ ਪ੍ਰਬੰਧਕਾਂ ਅਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਲੋੜ ਸਮੇਂ ਹੀ ਬਿਜਲੀ ਉਪਕਰਣ ਚਲਾਏ ਜਾਣ ਅਤੇ ਰਾਤ ਸਮੇਂ ਬਿਜਲੀ ਦੀ ਸਮੁੱਚੀ ਸਪਲਾਈ ਬੰਦ ਰੱਖੀ ਜਾਵੇ।

Check Also

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …

Leave a Reply