Saturday, August 8, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਵਿਖੇ ਭਾਸ਼ਣ ਪ੍ਰਤੀਯੋਗਤਾ ਦਾ ਆਯੋਜਨ

ਅੰਮ੍ਰਿਤਸਰ, 27 ਅਗਸਤ (ਪੰਜਾਬ ਪੋਸਟ -ਜਗਦੀਪ ਸਿੰਘ) – ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਪ੍ਰਾਇਮਰੀ

PUNJ2708201907ਵਿਭਾਗ ਵਲੋਂ ਸਮਾਜਿਕ ਕੁਰੀਤੀਆਂ ਅਤੇ ਸਮੱਸਿਆਵਾਂ ਸੰਬੰਧੀ ਵਿਸ਼ਿਆਂ `ਤੇ ਭਾਸ਼ਣ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ।ਪ੍ਰਤੀਯੋਗਤਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਮਾਜ ਵਿੱਚ ਪ੍ਰਚਲਿਤ ਵੱਖ-ਵੱਖ ਬੁਰਾਈਆਂ ਅਤੇ ਲੋਕਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਸੰਬੰਧੀ ਜਾਗਰੂਕ ਕਰਨਾ ਸੀ।ਇਸ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਸਮਾਜਿਕ ਕੁਰੀਤੀਆਂ, ਭ੍ਰਿਸ਼ਟਾਚਾਰ, ਮੋਬਾਇਲ ਰਾਹੀ ਸਿੱਖਿਆ, ਨਾਰੀ ਤੇ ਨੌਕਰੀ, ਨਿੱਘਰ ਰਹੀਆਂ ਨੈਤਿਕ ਕਦਰਾਂ-ਕੀਮਤਾਂ, ਆਦਰਸ਼ ਵਿਦਿਆਰਥੀ ਅਤੇ ਪਾਣੀ ਬਚਾਓ ਵਿਸ਼ਿਆਂ ਉਪਰ ਆਪਣੇ ਵਿਚਾਰ ਪੇਸ਼ ਕੀਤੇ ਅਤੇ ਇਹਨਾਂ ਦੇ ਹੱਲ ਲਈ ਢੁੱਕਵੇਂ ਸੁਝਾਅ ਦਿੱਤੇ।ਸਕੂਲ ਪਿ੍ਰੰਸੀਪਲ ਡਾ: ਧਰਮਵੀਰ ਸਿੰਘ ਨੇ ਵਿਦਿਆਰਥੀਆਂ ਦੀ ਪ੍ਰਤਿੱਭਾ ਦੀ ਪ੍ਰਸੰਸਾ ਕਰਦੇ ਹੋਏ ਵਿਦਿਆਰਥੀ ਜੀਵਨ ਵਿੱਚ ਨੈਤਿਕ ਮੁੱਲਾਂ ਦਾ ਮਹੱਤਵ, ਪਾਣੀ ਦੀ ਸਹੀ ਵਰਤੋਂ, ਇਸਤਰੀ ਦਾ ਸਮਾਜ ਵਿੱਚ ਵਿਸ਼ੇਸ਼ ਸਥਾਨ ਆਦਿ `ਤੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਉਹਨਾਂ ਦਾ ਮਾਰਗ ਦਰਸ਼ਨ ਕੀਤਾ।ਮੁੱਖ ਅਧਿਆਪਕਾ ਸ਼੍ਰੀਮਤੀ ਰਵਿੰਦਰ ਕੌਰ ਨਰੂਲਾ ਨੇ ਹਿੰਦੀ ਵਿਭਾਗ ਦੇ ਸਾਰੇ ਅਧਿਆਪਕਾਂ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਪ੍ਰਸੰਸਾ ਕੀਤੀ।ਸ਼੍ਰੀਮਤੀ ਆਸ਼ਾ ਸਹਿਜਪਾਲ ਅਤੇ ਸ਼੍ਰੀਮਤੀ ਮੀਨਾਕਸ਼ੀ ਨੇ ਜੱਜ ਦੀ ਭੂਮਿਕਾ ਨਿਭਾਈ।ਪ੍ਰਤੀਯੋਗਤਾ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।

Check Also

Bbk Dav participates in Nasha Mukt Yuva for Viksit Bharat Sankalp Abhiyan inaugurated by Hon’ble PM Modi

Amritsar, August 7 (Punjab Post Bureau) – BBK DAV College for Women participated in Nasha …

Leave a Reply