14 ਸਤੰਬਰ ਨੂੰ ਅਗਲੇ ਸੰਘਰਸ਼ ਦੀ ਰੂਪਰੇਖਾ ਕੀਤੀ ਜਾਵੇਗੀ ਤਿਆਰ – ਪ੍ਰੇਮ ਸਾਗਰ ਸ਼ਰਮਾ
ਸਮਰਾਲਾ, 27 ਅਗਸਤ (ਪੰਜਾਬ ਪੋਸਟ – ਇੰਦਰਜੀਤ ਕੰਗ) – ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੀ ਰਾਜ ਪੱਧਰੀ ਇੱਕ ਹੰਗਾਮੀ ਮੀਟਿੰਗ
ਕਨਵੀਨਰ ਪ੍ਰੇਮ ਸਾਗਰ ਸ਼ਰਮਾ ਸਮਰਾਲਾ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਤਿੰਨਾਂ ਕਨਵੀਨਰਾਂ ਪ੍ਰੇਮ ਸਾਗਰ ਸ਼ਰਮਾ, ਮਹਿੰਦਰ ਸਿੰਘ ਫਿਰੋਜ਼ਪੁਰ ਅਤੇ ਠਾਕੁਰ ਸਿੰਘ ਫਤਹਿਗੜ੍ਹ ਸਾਹਿਬ ਤੋਂ ਇਲਾਵਾ ਜਥੇਬੰਦੀ ਦੇ ਮੈਂਬਰਾਂ ਲਾਲ ਸਿੰਘ ਮੋਗਾ, ਕੇਵਲ ਸਿੰਘ ਕਪੂਰਥਲਾ, ਅਜੀਤ ਸਿੰਘ ਸੋਢੀ, ਫਕੀਰ ਸਿੰਘ ਘੁੰਮਣ ਮਾਛੀਵਾੜਾ ਸਾਹਿਬ, ਕੁਲਵੰਤ ਸਿੰਘ ਅਹਿਮਦਗੜ੍ਹ, ਸਖਤੌਰ ਸਿੰਘ, ਨੈਸ਼ਨਲ ਪੱਧਰੀ ਨੇਤਾ ਰਣਬੀਰ ਸਿੰਘ ਢਿੱਲੋਂ, ਕੁਲਵੰਤ ਰਾਏ ਸਮਰਾਲਾ ਨੇ ਸ਼ਮੂਲੀਅਤ ਕੀਤੀ।ਮੀਟਿੰਗ ਦੌਰਾਨ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਕਿ ਪੰਜਾਬ ਵਿੱਚ ਹੜ੍ਹਾਂ ਕਾਰਨ ਹੋਏ ਭਾਰੀ ਨੁਕਸਾਨਾਂ ਕਾਰਨ ਪੰਜਾਬ ਦੇ ਲੋਕ ਮੁਸੀਬਤਜ਼ਦਾ ਕਿਸਾਨਾਂ ਅਤੇ ਆਮ ਲੋਕਾਂ ਦੀ ਸਹਾਇਤਾ ਵਿੱਚ ਰੁਝੇ ਹੋਏ ਹਨ।ਇਸ ਲਈ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ, ਮਹਿੰਗਾਈ ਭੱਤੇ ਦੀਆਂ ਚਾਰ ਕਿਸ਼ਤਾਂ ਅਤੇ ਇਨ੍ਹਾਂ ਦੇ 105 ਮਹੀਨਿਆਂ ਦੇ ਬਣਦੇ ਬਕਾਇਆਂ ਦੀ ਪ੍ਰਾਪਤੀ ਲਈ ਸੰਘਰਸ਼ ਨੂੰ ਅੱਗੇ ਜਾਨੀ ਫਿਲਹਾਲ ਕੁੱਝ ਦਿਨਾਂ ਲਈ ਮੁਲਤਵੀ ਕੀਤਾ ਗਿਆ ਹੈ।ਹੁਣ ਉਪਰੋਕਤ ਫਰੰਟ ਦੀ ਪੰਜਾਬ ਪੱਧਰੀ ਮੀਟਿੰਗ 14 ਸਤੰਬਰ ਨੂੰ ਲੁਧਿਆਣਾ ਦੇ ਪੈਨਸ਼ਨਰਜ਼ ਭਵਨ ਵਿਖੇ ਸਵੇਰੇ 11.00 ਵਜੇ ਰੱਖੀ ਗਈ ਹੈ।ਜਿਸ ਵਿੱਚ ਪੰਜਾਬ ਦੀ ਮੌਜੂਦਾ ਸਰਕਾਰ ਨੂੰ ਆੜੇ ਹੱਥੀਂ ਲੈਣ ਲਈ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media