ਪਠਾਨਕੋਟ, 27 ਅਗਸਤ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਨੇ ਜ਼ਿਲ੍ਹਾ ਪਠਾਨਕੋਟ ਵਿਚਲੇ ਪੈਂਦੇ ਵਿਧਾਨ ਸਭਾ ਚੋਣ
ਹਲਕਿਆਂ (001-ਸੁਜਾਨਪੁਰ, 002-ਭੋਆ (ਅ.ਜ.) ਅਤੇ 003-ਪਠਾਨਕੋਟ) ਦੀ ਆਮ ਜਨਤਾ ਦੇ ਨਾਮ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਹੈ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਮਿਤੀ 01 ਤੋਂ 30 ਸਤੰਬਰ 2019 ਤੱਕ ਜ਼ਿਲ੍ਹੇ ਵਿਚਲੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ (001-ਸੁਜਾਨਪੁਰ, 002-ਭੋਆ (ਅ.ਜ) ਅਤੇ 003-ਪਠਾਨਕੋਟ) ਦੇ ਸਮੁੱਚੇ ਪੋਲਿੰਗ ਸਟੇਸ਼ਨਾਂ ਅੰਦਰ ਬੀ.ਐਲ.ਓ ਵਲੋਂ ਡੋਰ-ਟੂ-ਡੋਰ ਸਰਵੇ ਕਰਵਾਇਆ ਜਾਵੇਗਾ।ਜਿਸ ਤਹਿਤ ਵੋਟਰ ਸੂਚੀ ਵਿੱਚ ਸ਼ਾਮਲ ਹੋਣ ਤੋਂ ਰਹਿੰਦੇ ਵਿਅਕਤੀਆਂ, ਮਰ ਚੁੱਕੇ ਜਾਂ ਸ਼ਿਫਟ ਹੋ ਚੁਕੇ ਵੋਟਰਾਂ ਅਤੇ ਵੋਟਰਾਂ ਦੇ ਵੇਰਵਿਆਂ ਨੂੰ ਦਰੁੱਸਤ ਕਰਨ ਸਬੰਧੀ ਸੂਚਨਾ ਬੀ.ਐਲ.ਓ ਵਰਕਿੰਗ ਕਾਪੀ ਵਿੱਚ ਇਕੱਤਰ ਕੀਤੀ ਜਾਵੇਗੀ। ਡੋਰ-ਟੂ-ਡੋਰ ਸਰਵੇ ਦੌਰਾਨ ਵੀ.ਆਈ.ਪੀ ਵੋਟਰ (ਸੰਸਦ ਮੈਂਬਰ, ਵਿਧਾਇਕ ਕਲਾ/ਸਭਿਆਚਾਰ, ਪੱਤਰਕਾਰੀ, ਖੇਡਾਂ, ਜੁਡੀਸ਼ਰੀ ਦੇ ਮੈਂਬਰ ਅਤੇ ਪਬਲਿਕ ਸਰਵਿਸਜ਼ ਆਦਿ) ਨੂੰ ਵੋਟਰ ਸੂਚੀ ਵਿੱਚ ਮਾਰਕ ਕੀਤਾ ਜਾਵੇਗਾ ਅਤੇ ਦਿਵਿਆਂਗ ਵੋਟਰਾਂ ਦੀ ਪਹਿਚਾਣ ਵੀ ਕੀਤੀ ਜਾਵੇਗੀ।
ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਬੀ.ਐਲ.ਓ ਵਲੋਂਂ ਮਿਤੀ 01 ਤੋਂ 30 ਸਤੰਬਰ 2019 ਤੱਕ ਕਰਵਾਏ ਜਾਣ ਵਾਲੇ ਡੋਰ-ਟੂ-ਡੋਰ ਸਰਵੇ ਦੌਰਾਨ ਲੌੜੀਂਦੇ ਦਸਤਾਵੇਜ਼ (ਭਾਰਤੀ ਪਾਸਪੋੋਰਟ, ਡਰਾਇਵਿੰਗ ਲਾਇਸੈਂਸ, ਅਧਾਰ ਕਾਰਡ, ਰਾਸ਼ਨ ਕਾਰਡ, ਸਰਕਾਰੀ/ਅਰਧ ਸਰਕਾਰੀ ਕਰਮਚਾਰੀਆਂ ਨੂੰ ਜਾਰੀ ਆਈ.ਡੀ ਕਾਰਡ, ਬੈਂਕ ਪਾਸਬੁੱਕ, ਕਿਸਾਨ ਪਹਿਚਾਣ ਪੱਤਰ) ਆਦਿ ਦਿਖਾ ਕੇ ਆਪਣੇ ਵੇੇਰਵਿਆਂ ਨੂੰ ਵੈਰੀਫਾਈ ਕਰਵਾਉਣ ਤਾਂ ਜੋ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਨੂੰ ਤਰੁੱਟੀ ਰਹਿਤ ਬਣਾਇਆ ਜਾ ਸਕੇ।
ਉਨ੍ਹਾਂ ਜ਼ਿਲ੍ਹੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ/ਸਕੱਤਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਪਣੀ ਪਾਰਟੀ ਨਾਲ ਸਬੰਧਤ ਬੂਥ ਲੈਵਲ ਏਜੰਟਾਂ ਦੀ ਨਿਯੁੱਕਤੀ ਕਰਨ ਤਾਂ ਜੋ ਬੀ.ਐਲ.ਓ ਦੇ ਸਹਿਯੋਗ ਨਾਲ ਡੋਰ-ਟੂ-ਡੋਰ ਟੂ ਸਰਵੇ ਅਤੇ ਵੋਟਰ ਸੂਚੀਆਂ ਦੀ ਸੁਧਾਈ ਦੇ ਪ੍ਰੋਗਰਾਮ ਦੌਰਾਨ ਵੱਧ ਤੋਂ ਵੱਧ ਵੋਟਰਾਂ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕੀਤਾ ਜਾ ਸਕੇ।ੳੂਨ੍ਹਾਂ ਜ਼ਿਲ੍ਹੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ/ਸਕੱਤਰਾਂ, ਕਲੱਬਾਂ, ਵਾਰਡ ਸੁਸਾਈਟੀਆਂ, ਐਨ.ਜੀ.ਓ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸ਼ਨ, ਬੀ.ਐਲ.ਓ, ਸੁਪਰਵਾਈਜਰ, ਸਕੂਲਾਂ ਕਾਲਜਾਂ ਦੇ ਨੋਡਲ ਅਫ਼ਸਰਾਂ/ਕੈਂਪਸ ਅੰਬੈਸਡਰਾਂ ਨੂੰ ਆਪਣਾ ਵੱਧ ਤੋਂ ਵੱਧ ਸਹਿਯੋਗ ਦੇਣ ਤਾਂ ਜੋ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਵਿੱਚ ਵੱਧ ਤੋਂ ਵੱਧ ਵੋਟਰਾਂ ਨੂੰ ਰਜਿਸਟਰ ਕੀਤਾ ਜਾ ਸਕੇ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media