Tuesday, November 24, 2026

ਭਾਜਪਾ ਯੁਵਾ ਮੋਰਚਾ ਧੂਰੀ ਨੇ ਲਾਇਆ ਆਯੁਸ਼ਮਾਨ ਭਾਰਤ ਯੋਜਨਾ ਤਹਿਤ ਕੈਂਪ

ਧੂਰੀ, 27 ਅਗਸਤ (ਪੰਜਾਬ ਪੋਸਟ – ਪ੍ਰਵੀਨ ਗਰਗ) – ਭਾਜਪਾ ਯੁਵਾ ਮੋਰਚਾ ਧੂਰੀ ਦੇ ਪ੍ਰਧਾਨ ਰੋਹਿਤ ਮਿੱਤਲ ਵੱਲੋਂ ਆਯੁਸ਼ਮਾਨ ਭਾਰਤ ਬੀਮਾ ਯੋਜਨਾ ਤਹਿਤ Medicine Chemist Shopਇੱਕ ਕੈਂਪ ਨਾਨਕਸਰ ਗੁੁਰੂਦੁਆਰਾ ਸਾਹਿਬ ਵਿਖੇ ਲਗਾਇਆ ਗਿਆ। ਕੈਂਪ ਦੌਰਾਨ ਧੂਰੀ ਮੰਡਲ ਦੇ ਪ੍ਰਧਾਨ ਭੁਪੇਸ਼ ਜਿੰਦਲ ਨੇ ਦੱਸਿਆ ਕਿ ਹੁਣ ਤੱਕ ਕੈਂਪ ਵਿੱਚ 1500 ਤੋਂ ਵੱਧ ਲੋਕਾਂ ਨੇ ਬੀਮਾ ਕਾਰਡ ਬਣਵਾਏ।ਉਹਨਾਂ ਦੱਸਿਆ ਕਿ ਮੋਦੀ ਸਰਕਾਰ ਵੱਲੋਂ ਚਲਾਈ ਇਹ ਸਕੀਮ ਤਹਿਤ ਪਿਛਲੇ 1 ਸਾਲ ਤੋਂ ਪੁਰੇ ਦੇਸ਼ ਵਿੱਚ ਕਰੋੜਾਂ ਲੋਕ ਇਸ ਸਕੀਮ ਦਾ ਲਾਭ ਲੈ ਰਹੇ ਹਨ।ਉਹਨਾਂ ਦੱਸਿਆ ਕਿ ਮੋਦੀ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਬਣਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਲੋਕਾਂ ਨੂੰ ਦੇਣ ਲਈ ਸਮੇਂ-ਸਮੇਂ ਸਿਰ ਹੋਰ ਕੈਂਪ ਲਗਾਏ ਜਾਣਗੇ।
 

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply