ਅੰਮ੍ਰਿਤਸਰ, 28 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਖੰਨਾ ਵਿਖੇ 10 ਤੋਂ 12
ਅਗਸਤ ਤੱਕ ਹੋਏ ਸਟੇਟ ਟੇਬਲ ਟੈਨਿਸ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਾਪਤੀ ਕੀਤੀ ਹੈ।ਰਕਸਿ਼ਤ ਮੋਹਲਾ ਨੇ 18 ਤੋਂ 21 ਉਮਰ ਗਰੁੱਪ `ਚ ਜਿੱਤ ਹਾਸਲ ਕੀਤੀ।ਕੁੜੀਆਂ ਦੀ ਟੀਮ ਨਿੰਮਿਆ, ਏਕਤਾ, ਆਇਨਾ ਅਤੇ ਸਾਨਵੀ ਨੇ 14 ਸਾਲ ਉਮਰ ਗਰੁੱਪ `ਚ ਟਰਾਫ਼ੀ ਜਿੱਤੀ। ਪੰਜਾਬ ਜ਼ੋਨ `ਏ` ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ।ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀ ਦਾ ਹੌਂਸਲਾ ਵਧਾਉਂਦੇ ਹੋਏ ਉਹਨਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media