Wednesday, September 30, 2026

ਅਮਰੀਕਾ ’ਚ ਸਿੱਖ ਦੀ ਹੱਤਿਆ, ਅਜਿਹੇ ਨਸਲੀ ਹਮਲੇ ਚਿੰਤਾ ਦਾ ਵਿਸ਼ਾ -ਲੌਂਗੋਵਾਲ

ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਮਰੀਕਾ ਦੇ Gobind-Singh-Longowal-300x283ਕੈਲੀਫੋਰਨੀਆ ’ਚ ਇਕ ਬਜ਼ੁਰਗ ਸਿੱਖ ਦੀ ਚਾਕੂ ਮਾਰ ਕੇ ਕੀਤੀ ਹੱਤਿਆ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਸ਼ਾਂਤੀ ਪਸੰਦ ਅਤੇ ਹਰ ਇਕ ਨਾਲ ਮਿਲਵਰਤਨ ਰੱਖਣ ਵਾਲੀ ਸਿੱਖ ਕੌਮ ’ਤੇ ਅਜਿਹੇ ਨਸਲੀ ਹਮਲੇ ਚਿੰਤਾ ਦਾ ਵਿਸ਼ਾ ਹਨ, ਜਿਸ ਨੂੰ ਰੋਕਣ ਲਈ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੂੰ ਸੰਜੀਦਾ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ ਭਾਰਤ ਸਰਕਾਰ ਨੂੰ ਵੀ ਅਜਿਹੀਆਂ ਮੰਦਭਾਗੀਆਂ ਘਟਨਾਵਾਂ ’ਤੇ ਰੋਕ ਲਗਾਉਣ ਲਈ ਵਿਦੇਸ਼ਾਂ ਦੀਆਂ ਸਰਕਾਰਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ।ਲੌਂਗੋਵਾਲ ਨੇ ਆਖਿਆ ਕਿ ਸੈਰ ਕਰ ਰਹੇ 64 ਸਾਲਾ ਬਜ਼ੁਰਗ ਸ. ਪਰਮਜੀਤ ਸਿੰਘ ’ਤੇ ਚਾਕੂ ਨਾਲ ਸ਼ਰੇ੍ਹਆਮ ਹਮਲਾ ਕਰਨਾ ਵਿਦੇਸ਼ਾਂ ਅੰਦਰ ਸਿੱਖਾਂ ਦੀ ਅਸੁਰੱਖਿਆ ਨੂੰ ਪ੍ਰਗਟ ਕਰਦਾ ਹੈ।
              ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਇਸ ਘਟਨਾ ਦਾ ਨੋਟਿਸ ਲੈਣ ਦੀ ਅਪੀਲ ਕੀਤੀ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਤੱਕ ਪਹੁੰਚਾਉਣ ਲਈ ਬਣਦੀ ਕਾਰਵਾਈ ਕਰਨ ਲਈ ਵੀ ਕਿਹਾ।ਉਨ੍ਹਾਂ ਕਿਹਾ ਕਿ ਸਿੱਖ ਦੇਸ਼ ਦੁਨੀਆਂ ਅੰਦਰ ਸਖ਼ਤ ਮਿਹਨਤ ਕਰਨ ਵਾਲੇ ਮੰਨੇ ਜਾਂਦੇ ਹਨ।ਅਜਿਹੀ ਮਿਹਨਤਕਸ਼ ਅਤੇ ਮਿਲਵਰਤਨ ਵਾਲੀ ਕੌਮ ਨੂੰ ਨਫ਼ਰਤੀ ਚੁਣੌਤੀਆਂ ’ਚੋਂ ਕੱਢਣ ਲਈ ਭਾਰਤ ਸਰਕਾਰ ਨੂੰ ਚੇਤੰਨ ਰੋਲ ਨਿਭਾਉਣਾ ਚਾਹੀਦਾ ਹੈ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply