Sunday, May 31, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ

ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਪਬਲਿਕ ਸਕੂਲ ਵਿਖੇ ਖੇਡ ਸੁਪਰਵਾਈਜ਼ਰ ਸ੍ਰੀਮਤੀ ਅੰਮ੍ਰਿਤਪਾਲ PUNJ2908201902ਕੌਰ ਦੀ ਅਗਵਾਈ ਵਿੱਚ ਹਾਕੀ ਦੇ ਮਹਾਨ ਖਿਡਾਰੀ ਮੇਜਰ ‘ਧਿਆਨ ਚੰਦ’ ਦੇ ਜਨਮਦਿਨ ਨੂੰ  ਸਮਰਪਿਤ ‘ਰਾਸ਼ਟਰੀ ਖੇਡ ਦਿਵਸ’ ਮਨਾਇਆ ਗਿਆ।ਸਕੂਲ ਦੇ ਪਿ੍ਰੰਸੀਪਲ ਡਾ: ਧਰਮਵੀਰ ਸਿੰਘ ਨੇ ਵਿਦਿਆਰਥੀਆਂ ਅਤੇ ਖੇਡ ਵਿਭਾਗ ਨੂੰ ਰਾਸ਼ਟਰੀ ਖੇਡ ਦਿਵਸ ਦੀ ਵਧਾਈ ਦਿੱਤੀ।ਸਕੂਲ ਦੇ ਵਾਈਸ ਪ੍ਰਿੰਸੀਪਲ ਸ਼੍ਰੀਮਤੀ ਰੇਣੁ ਆਹੂਜਾ ਨੇ ਝੰਡਾ ਲਹਿਰਾ ਕੇ ਪ੍ਰੋਗਰਾਮ ਦੀ ਅਰੰਭਤਾ ਕੀਤੀ।ਸਕੂਲ ਬੈਂਡ ਵੱਲੋਂ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ ਗਈ । ਸ੍ਰੀਮਤੀ ਰੇਣੂ ਆਹੂਜਾ ਨੇ ਕਿਹਾ ਕਿ 2019 ਤੋਂ ਸੀ.ਬੀ.ਐਸ.ਈ ਸਕੂਲਾਂ ਵਿੱਚ “ਸਲੇਬਸ ਘੱਟ ਅਤੇ ਸ਼ਰੀਰਕ ਸਿੱਖਿਆ ਜਿਆਦਾ” `ਤੇ ਜੋਰ ਦਿੱਤਾ ਜਾ ਰਿਹਾ ਹੈ।ਇਸ ਨਾਲ ਕੁੱਝ ਸਾਲਾਂ ਬਾਅਦ ਏਸ਼ੀਆ ਅਤੇ ਉਲੰਪਿਕ ਖੇਡਾਂ ਵਿੱਚ ਭਾਰਤ ਜਿਆਦਾ ਮੈਡਲ ਲਵੇਗਾ।ਸਕੂਲ ਵਿੱਚ ਵੱਖ-ਵੱਖ ਖੇਡ ਮੁਕਾਬਲੇ ਵੀ ਕਰਵਾਏ ਗਏ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ ।                  ਇਸ ਮੌਕੇ ਮੁੱਖ ਅਧਿਆਪਕਾਵਾਂ ਸ਼੍ਰੀਮਤੀ ਨਿਸ਼ਚਿੰਤ ਕੌਰ, ਸ਼੍ਰੀਮਤੀ ਕਵਲਪ੍ਰੀਤ ਕੌਰ, ਸ਼੍ਰੀਮਤੀ ਰਵਿੰਦਰ ਕੌਰ, ਸ਼੍ਰੀਮਤੀ ਕਿਰਨਜੋਤ ਕੌਰ, ਡੀ.ਪੀ.ਈ  ਭੁਪਿੰਦਰ ਸਿੰਘ, ਅਮਰਜੀਤ ਸਿੰਘ, ਸ੍ਰੀਮਤੀ ਦਲਜੀਤ ਕੌਰ, ਸ੍ਰੀਮਤੀ ਹਰਜੀਤ ਕੌਰ, ਸ੍ਰੀਮਤੀ ਅਰੁਣਾ ਅਧਿਆਪਕ ਸਹਿਬਾਨ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।

Check Also

ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …

Leave a Reply