ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਫ਼ਿਟ ਇੰਡੀਆ ਮੂਵਮੈਂਟ
ਲਾਈਵ ਪ੍ਰੋਗਰਾਮ ਵਿਦਿਆਰਥੀਆਂ ਅਤੇ ਅਧਿਆਪਕਾ ਨੂੰ ਦਿਖਾਇਆ ਗਿਆ। ਇਸ ਦੌਰਾਨ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਦੇਸ਼ ’ਚ ਹਰ ਸਾਲ ਦੀ ਤਰ੍ਹਾਂ 29 ਅਗਸਤ ਖੇਡ ਦਿਵਸ ਦੀ ਤਰ੍ਹਾਂ ਮਨਾਇਆ ਜਾਂਦਾ ਹੈ।ਇਸ ਦਿਨ ਹਾਕੀ ਦੇ ਜਾਦੂਗਰ ਧਿਆਨ ਚੰਦ ਦਾ ਜਨਮ ਦਿਵਸ ਹੈ। ਜਿਸ ਨੂੰ ਮੱਦੇਨਜਰ ਰੱਖਦਿਆਂ ਪ੍ਰਧਾਨ ਮੰਤਰੀ ਨੇ ਫਿਟ ਇੰਡੀਆ ਮੂਵਮੈਂਟ ਦੀ ਸ਼ੁਰੂਆਤ ਕੀਤੀ।
ਉਨ੍ਹਾਂ ਦੱਸਿਆ ਕਿ ਫਿਟ ਇੰਡੀਆ ਮੂਵਮੈਂਟ ਦਾ ਮਕਸਦ ਦੇਸ਼ ਦੇ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨਾ ਸੀ। ਉਨ੍ਹਾਂ ਨੇ ਜੋ ‘ਫਿਟਨੈਸ ਲੋਗੋ’ ਨੂੰ ਸ੍ਰੀ ਮੋਦੀ ਦੁਆਰਾ ਲਾਂਚ ਕੀਤਾ, ਇਸ ਸਬੰਧੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ ਅਤੇ ਵਿਦਿਆਰਥੀਆਂ ਨੂੰ ਤੰਦਰੁਸਤ ਰਹਿਣ ਪ੍ਰਤੀ ਸਹੁੰ ਚੁਕਾਈ।ਭਾਰਤ ਦੇ ਕਈ ਲੋਕ ਨਾਚਾਂ ਨੂੰ ਵੀ ਇਸ ਪ੍ਰੋਗਰਾਮ ’ਚ ਦਰਸਾਇਆ ਗਿਆ ਜਿਨ੍ਹਾਂ ਦੁਆਰਾ ਇਨਸਾਨ ਸਿਹਤਮੰਦ ਰਹਿ ਸਕਦਾ ਹੈ। ਇਸ ਪ੍ਰੋਗਰਾਮ ਦੇ ਸਿੱਧੇ ਪ੍ਰਸਾਰਣ ਦੌਰਾਨ ਕਾਲਜ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸਿਹਤਮੰਦ ਰਹਿਣ ਪ੍ਰਤੀ ਸਹੁੰ ਵੀ ਚੁੱਕੀ। ਇਸ ਮੌਕੇ ਕੰਪਿਊਟਰ ਵਿਭਾਗ ਦੇ ਮੁੱਖੀ ਹਰਭਜਨ ਸਿੰਘ ਰੰਧਾਵਾ, ਮੁੱਖੀ ਜੂਆਲੋਜੀ ਵਿਭਾਗ ਜਸਜੀਤ ਕੌਰ, ਪ੍ਰੋ. ਸੁਖਵਿੰਦਰ ਕੌਰ, ਪ੍ਰੋ. ਮਨੀ ਅਰੋੜਾ, ਪ੍ਰੋ. ਸੁਖਪੁਨੀਤ ਕੌਰ, ਪ੍ਰੋ. ਜੋਰਾਵਰ ਸਿੰਘ, ਪ੍ਰੋ. ਪ੍ਰਭਜੋਤ ਕੌਰ, ਪ੍ਰੋ. ਗਗਨਪ੍ਰੀਤ ਕੌਰ, ਪ੍ਰੋ. ਰਵੀ ਪਟਨੀ, ਪ੍ਰੋ. ਨਿਮਰਤ ਕੌਰ ਤੋਂ ਇਲਾਵਾ ਹੋਰ ਸਟਾਫ ਤੇ ਵਿਦਿਆਰਥੀ ਮੌਜੂਦ ਸਨ।
Check Also
ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ
ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …
Punjab Post Daily Online Newspaper & Print Media