ਅੰਮ੍ਰਿਤਸਰ, 30 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਲਾਇਬ੍ਰੇਰੀ ਵਿਖੇ ਲਾਇਬ੍ਰੇਰੀਅਨ ਵਜੋਂ ਸੇਵਾ ਨਿਭਾਅ ਰਹੇ ਬੀਬੀ ਸੁਖਵਿੰਦਰ ਕੌਰ
ਨੂੰ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱੱਤੀ ਗਈ। ਇਸ ਸਬੰਧ ਵਿਚ ਕੀਤੇ ਗਏ ਇਕ ਸੰਖੇਪ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਸਕੱਤਰ ਸਿੰਘ, ਮੈਨੇਜਰ ਮੁਖਤਾਰ ਸਿੰਘ ਸਮੇਤ ਹੋਰਨਾਂ ਅਧਿਕਾਰੀਆਂ ਨੇ ਬੀਬੀ ਸੁਖਵਿੰਦਰ ਕੌਰ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸ੍ਰੀ ਸਾਹਿਬ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ।ਸਕੱਤਰ ਮਨਜੀਤ ਸਿੰਘ ਬਾਠ ਤੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਨੇ ਬੀਬੀ ਸੁਖਵਿੰਦਰ ਕੌਰ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।
ਇਸ ਮੌਕੇ ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ, ਬਘੇਲ ਸਿੰਘ, ਸੁਖਰਾਜ ਸਿੰਘ ਤੇ ਨਿਸ਼ਾਨ ਸਿੰਘ, ਬੀਬੀ ਮਨਮੋਹਨ ਕੌਰ ਇੰਚਾਰਜ ਗੁਰਮਤਿ ਪ੍ਰਕਾਸ਼, ਸਿੱਖ ਇਤਿਹਾਸਕ ਰੀਸਰਚ ਬੋਰਡ ਦੀ ਇੰਚਾਰਜ ਡਾ. ਅਮਰਜੀਤ ਕੌਰ, ਸਕਾਲਰ ਡਾ. ਰਣਜੀਤ ਕੌਰ ਪੰਨਵਾਂ, ਪਰਉਪਕਾਰ ਸਿੰਘ ਅਕਾਊਂਟੈਂਟ, ਮਲਕੀਤ ਸਿੰਘ ਸਹਾਇਕ ਸੁਪ੍ਰਿੰਟੈਂਡੈਂਟ, ਬੀਬੀ ਜਗਦੀਪ ਕੌਰ, ਬੀਬੀ ਕਿਰਨਦੀਪ ਕੌਰ, ਅਮਰਜੋਤ ਸਿੰਘ ਸੇਖਵਾਂ ਆਦਿ ਮੌਜੂਦ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media