ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਨੇ ਰੀਥਾਂ ਰੱਖ ਕੇ ਦਿੱਤੀ ਸ਼ਰਧਾਂਜਲੀ
ਸੰਗਰੂਰ, 31 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦੇਸ਼ ਦੀ ਆਜ਼ਾਦੀ ਲਹਿਰ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਏ
ਗੁਰਦਿਆਲ ਸਿੰਘ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਉਭਾਵਾਲ ਰੋਡ ਸਥਿਤ ਸ਼ਮਸ਼ਾਨ ਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ 98 ਵਰ੍ਹਿਆਂ ਦੇ ਗੁਰਦਿਆਲ ਸਿੰਘ ਦਾ ਦਿਹਾਂਤ ਹੋ ਗਿਆ ਸੀ।ਉਨ੍ਹਾਂ ਦੀ ਮਿ੍ਰਤਕ ਦੇਹ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਰਾਜਵਿੰਦਰ ਸਿੰਘ ਨੇ ਦਿਖਾਈ।ਵੱਡੀ ਗਿਣਤੀ ਵਿੱਚ ਸਮਾਜਿਕ ਜਥੇਬੰਦੀਆਂ, ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ, ਸਨੇਹੀਆਂ ਤੇ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵਿਛੜੀ ਰੂਹ ਨੂੰ ਅੰਤਿਮ ਵਿਦਾਇਗੀ ਦਿੱਤੀ।ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸ਼ੋਕ ਸਲਾਮੀ ਵੀ ਦਿੱਤੀ ਗਈ।
ਅੰਤਿਮ ਸਸਕਾਰ ਮੌਕੇ ਪੰਜਾਬ ਸਰਕਾਰ ਦੀ ਤਰਫੋਂ ਐਸ.ਡੀ.ਐਮ ਸੰਗਰੂਰ ਅਵਿਕੇਸ਼ ਗੁਪਤਾ ਤੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੀ ਤਰਫੋਂ ਨਾਇਬ ਤਹਿਸੀਲਦਾਰ ਕੇ.ਕੇ ਮਿੱਤਲ, ਐਸ.ਐਸ.ਪੀ ਡਾ. ਸੰਦੀਪ ਗਰਗ ਦੀ ਵਲੋਂ ਡੀ.ਐਸ.ਪੀ ਸਤਪਾਲ ਸ਼ਰਮਾ ਨੇ ਰੀਥ ਰੱਖ ਕੇ ਸਵ. ਗੁਰਦਿਆਲ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ।ਐਸ.ਡੀ.ਐਮ ਗੁਪਤਾ ਨੇ ਕਿਹਾ ਕਿ ਆਜ਼ਾਦੀ ਦੀ ਲੜਾਈ ਵਿੱਚ ਆਪਣਾ ਮਹੱਤਵਪੂਰਨ ਯੋਗਦਾਨ ਪਾਉਣ ਵਾਲੇ ਦੇਸ਼ ਭਗਤਾਂ ਤੇ ਸੂਰਵੀਰਾਂ ਦੇ ਸਦਕਾ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੁੱਖ ਦੀ ਇਸ ਘੜੀ `ਚ ਪੀੜਤ ਪਰਿਵਾਰ ਦੇ ਨਾਲ ਹੈ।
ਅੰਤਿਮ ਵਿਦਾਇਗੀ ਮੌਕੇ ਸ਼ਰਧਾ ਦੇ ਫੁੱਲ ਭੇਟ ਕਰਨ ਵਾਲਿਆਂ ਵਿੱਚ ਜ਼ਿਲ੍ਹੇ ਨਾਲ ਸਬੰਧਤ ਆਜ਼ਾਦੀ ਘੁਲਾਟੀਆਂ ਦੇ ਵਾਰਸ, ਵੱਖ-ਵੱਖ ਸਮਾਜ ਸੇਵੀ ਸੰਗਠਨਾਂ ਦੇ ਨੁਮਾਇੰਦੇ, ਸ਼ਹਿਰੀ ਪਤਵੰਤੇ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ।
Check Also
ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ
ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …
Punjab Post Daily Online Newspaper & Print Media