Sunday, May 31, 2026

ਬਰਸਾਤ ਖਤਮ ਹੁੰਦਿਆਂ ਹੀ ਮੁਰੰਮਤ ਕੀਤੀਆਂ ਜਾਣ ਸੜਕਾਂ- ਸਾਰੰਗਲ

ਅੰਮ੍ਰਿਤਸਰ, 31 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ) – ਬਰਸਾਤ ਦੇ ਸੀਜਨ ਖਤਮ ਹੁੰਦੇ ਸਾਰ ਹੀ ਲਿੰਕ ਸੜਕਾਂ ਉਤੇ ਲੁੱਕ ਪਾਉਣ ਦਾ PUNJ3108201908ਕੰਮ ਸ਼ੁਰੂ ਕੀਤਾ ਜਾਵੇ, ਤਾਂ ਜੋ ਸਰਦੀ ਪੂਰੀ ਤੋਂ ਪਹਿਲਾਂ-ਪਹਿਲਾਂ ਸਾਰੀਆਂ ਸੰਪਰਕ ਸੜਕਾਂ ਦੀ ਮੁਰੰਮਤ ਹੋ ਸਕੇ। ਉਕਤ ਸਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਿਸ਼ੇਸ਼ ਸਾਰੰਗਲ ਨੇ ਵਿਕਾਸ ਕੰਮਾਂ ਦੀ ਸਮੀਖਿਆ ਕਰਦੇ ਹੋਏ ਕੀਤਾ।ਉਨਾਂ ਇਸ ਤੋਂ ਇਲਾਵਾ ਅੰਮਿ੍ਰਤਸਰ ਹਵਾਈ ਅੱਡੇ ਨੂੰ ਜਾਂਦੀ ਸੜਕ ਦੀ ਮੁਰੰਮਤ ਦੇ ਆਦੇਸ਼ ਵੀ ਦਿੱਤੇ।ਉਨਾਂ ਕਿਹਾ ਕਿ ਜੋ ਵੀ ਲਿੰਕ ਸੜਕ ਬਰਮਾਂ ਦੀ ਘਾਟ ਕਾਰਨ ਟੁੱਟਣ ਦਾ ਖ਼ਤਰਾ ਹੈ, ਦੇ ਬਰਮ ਵੀ ਸੜਕ ਬਨਾਉਣ ਤੋਂ ਪਹਿਲਾਂ ਪੂਰੇ ਕੀਤੇ ਜਾਣ, ਤਾਂ ਜੋ ਸੜਕ ਲੰਮਾ ਸਮਾਂ ਹੰਢ ਸਕੇ।
            ਸਾਰੰਗਲ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਅਜਨਾਲਾ ਦੇ ਤਹਿਸੀਲ ਕੰਪਲੈਕਸ ਦੇ ਨਿਰਮਾਣ ਦਾ ਕੰਮ ਪਹਿਲ ਦੇ ਅਧਾਰ ਉਤੇ ਪੂਰਾ ਕਰਨ, ਤਾਂ ਜੋ ਲੋਕਾਂ ਨੂੰ ਇਕ ਛੱਤ ਹੇਠ ਸਾਰੀਆਂ ਸਹੂਲਤਾਂ ਮਿਲ ਸਕਣ।ਵਧੀਕ ਡਿਪਟੀ ਕਮਿਸ਼ਨਰ ਨੇ ਸੀਵਰੇਜ ਤੇ ਪਾਣੀ ਸਪਲਾਈ ਦੀਆਂ ਚੱਲ ਰਹੀਆਂ ਸਕੀਮਾਂ, ਪਿੰਡਾਂ ਵਿਚ ਲਗਾਏ ਜਾ ਰਹੇ ਪੌਦਿਆਂ ਆਦਿ ਦੀ ਪ੍ਰਗਤੀ ਦੀ ਸਮੀਖਿਆ ਵੀ ਕੀਤੀ।
 ਇਸ ਮੌਕੇ ਐਸ.ਡੀ.ਐਮ ਵਿਕਾਸ ਹੀਰਾ, ਐਸ.ਡੀ.ਐਮ ਰਜਤ ਉਬਰਾਏ, ਐਸ.ਡੀ.ਐਮ ਸ਼ਿਵਰਾਜ ਸਿੰਘ ਬੱਲ, ਐਕਸੀਅਨ ਇੰਦਰਜੀਤ ਸਿੰਘ, ਡੀ. ਡੀ.ਪੀ.ਓ ਗੁਰਪ੍ਰੀਤ ਸਿੰਘ, ਐਕਸੀਅਨ ਜਸਬੀਰ ਸਿੰਘ ਸੋਢੀ, ਐਕਸੀਅਨ ਪੰਕਜ ਜੈਨ, ਸਮਾਜਿਕ ਸੁਰੱਖਿਆ ਅਧਿਕਾਰੀ ਨਰਿੰਦਰ ਸਿੰਘ ਅਤੇ ਹੋਰ ਵਿਭਾਗਾਂ ਦੇ ਮੁਖੀ ਹਾਜ਼ਰ ਸਨ।

Check Also

ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …

Leave a Reply