ਅੰਮ੍ਰਿਤਸਰ, 31 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਸ਼੍ਰੀ ਗੁਰੂ ਗ੍ਰੰਥ
ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ।ਵਿਦਿਆਰਥੀਆਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸ਼ਬਦਾਂ ਦੇ ਅਰਥ ਵੀ ਦੱਸੇ।ਬੱਚਿਆਂ ਨੇ ਪਹਿਲੇ ਪ੍ਰਕਾਸ਼ ਉਤਸਵ ਬਾਰੇ ਜਾਣਕਾਰੀ ਦਿੱਤੀ ਕਿ ਇਹ ਧਾਰਮਿਕ ਗ੍ਰੰਥ 1604 ਈ: ਨੂੰ ਗੁਰੂਦੁਆਰਾ ਰਾਮਸਰ ਸਾਹਿਬ ਤੋਂ ਸ਼੍ਰੀ ਹਰਿਮੰਦਿਰ ਸਾਹਿਬ ਵਿੱਚ ਲਿਆ ਕੇ ਪਹਿਲਾ ਪ੍ਰਕਾਸ਼ ਕੀਤਾ ਗਿਆ ਸੀ।ਵਿਦਿਆਰਥੀਆਂ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਕੇਵਲ ਸਿੱਖਾਂ ਦਾ ਹੀ ਨਹੀਂ, ਸਗੋਂ ਸਾਰੀ ਮਨੁੱਖਤਾ ਦਾ ਸਰਬ ਸਾਂਝਾ ਗ੍ਰੰਥ ਹੈ।
ਪੰਜਾਬ ਜ਼ੋਨ `ਏ` ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪ੍ਰਿੰਸੀਪਲ ਡੀ.ਏ.ਵੀ ਕਾਲਜ ਨੇ ਇਸ ਸ਼ੁੱਭ ਮੌਕੇ ਆਪਣੀਆਂ ਸ਼ੁੱਭ-ਕਾਮਨਾਵਾਂ ਭੇਜੀਆਂ।ਉਨ੍ਹਾਂ ਨੇ ਕਿਹਾ ਕਿ ਦੁਨੀਆਂ ਵਿੱਚ ਸ਼ਾਂਤੀ ਤੇ ਖ਼ੁਸ਼ਹਾਲੀ ਲਈ ਗੁਰੂਆਂ ਦੇ ਦੱਸੇ ਗਏ ਮਾਰਗ `ਤੇ ਚੱਲਣਾ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਸਾਰੀ ਦੁਨੀਆਂ ਵਿੱਚ ਫੈਲਾਉਣਾ ਚਾਹੀਦਾ ਹੈ ।
ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬਾਰੇ ਗੱਲ ਕਰਦਿਆਂ ਅਪੀਲ ਕੀਤੀ ਕਿ ਸਾਨੂੰ ਸੱਚ ਦੇ ਅਧਾਰ `ਤੇ ਸਾਰੀ ਜ਼ਿੰਦਗੀ ਦੂਸਰਿਆਂ ਦੀ ਮਦਦ ਤੇ ਸਤਿਕਾਰ ਕਰਨਾ ਚਾਹੀਦਾ ਹੈ।
Check Also
ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ
ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …
Punjab Post Daily Online Newspaper & Print Media