ਲੌਂਗੋਵਾਲ, 2 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਦੇ ਸਕੱਤਰ-ਕਮ-ਸੀ.ਜੇ.ਐਮ ਸ਼੍ਰੀਮਤੀ ਨੀਤਿਕਾ ਵਰਮਾ ਵਲੋਂ ਜਿਲ੍ਹਾ ਜੇਲ੍ਹ ਸੰਗਰੂਰ ਅਤੇ ਸਬ ਜੇਲ੍ਹ ਮਲੇਰਕੋਟਲਾ ਵਿਖੇ ਕੈਂਪ ਕੋਰਟ ਲਗਾਈ। ਇਸ ਦੌਰਾਨ ਉਨ੍ਹਾਂ ਨੇ ਵਿਚਾਰ ਅਧੀਨ 5 ਅਪਰਾਧਿਕ ਮਾਮਲਿਆਂ ਦੀ ਸੁਣਵਾਈ ਦੀ ਪ੍ਰਕਿਰਿਆ ਪੂਰੀ ਕਰਨ ਉਪਰੰਤ 7 ਬੰਦੀਆਂ ਨੂੰ ਰਿਹਾਅ ਕਰਨ ਦੇ ਆਦੇਸ਼ ਜਾਰੀ ਕੀਤੇ।ਕੈਂਪ ਕੋਰਟ ਦੌਰਾਨ ਕੁੱਲ 6 ਮਾਮਲੇ ਰੱਖੇ ਗਏ।ਸੀ.ਜੇ.ਐਮ ਨੇ ਉਕਤ ਬੰਦੀਆਂ ਦੀ ਰਿਹਾਈ ਦੇ ਆਦੇਸ਼ ਜਾਰੀ ਕੀਤੇ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਕਿਸੇ ਵੀ ਅਪਰਾਧਿਕ ਮਾਮਲੇ `ਚ ਸ਼ਾਮਿਲ ਨਾ ਹੋਣ ਦੀ ਹਦਾਇਤ ਕੀਤੀ।ਸ੍ਰੀਮਤੀ ਨੀਤਿਕਾ ਵਰਮਾ ਨੇ ਵਿਚਾਰ ਅਧੀਨ ਬੰਦੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਗਰੂਕ ਕੀਤਾ। ਇਸ ਦੌਰਾਨ ਜੇਲ੍ਹ ਸੁਪਰਡੈਂਟ ਸੰਗਰੂਰ ਅਤੇ ਡਿਪਟੀ ਸੁਪਰਡੈਂਟ ਸਬ ਜੇਲ੍ਹ ਮਲੇਰਕੋਟਲਾ ਨੇ ਦੱਸਿਆ ਕਿ ਮਹੀਨੇ ਵਿੱਚ ਦੋ ਵਾਰੀ ਵਿਚਾਰ ਅਧੀਨ ਕੈਦੀਆਂ ਦੀ ਸੂਚੀ ਤਿਆਰ ਕੀਤੀ ਜਾਂਦੀ ਹੈ।
Check Also
ਖ਼ਾਲਸਾ ਯੂਨੀਵਰਸਿਟੀ ਵਿਖੇ ਰਾਊਂਡਗਲਾਸ ਫਾਊਂਡੇਸ਼ਨ (ਅਮਰੀਕਾ) ਦੇ ਸਹਿਯੋਗ ਨਾਲ ਵਿਸ਼ਵ ਪੱਧਰੀ ਖੇਡ ਸਟੇਡੀਅਮ ਦਾ ਕਾਰਜ਼ ਆਰੰਭ
ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖੇਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ …
Punjab Post Daily Online Newspaper & Print Media