Wednesday, April 29, 2026

ਖਾਲਸਾ ਕਾਲਜ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 415ਵੇਂ ਪ੍ਰਕਾਸ਼ ਪੁਰਬ ਮੌਕੇ ਕੀਰਤਨ ਦਰਬਾਰ

PUNJ0209201913ਅੰਮ੍ਰਿਤਸਰ, 2 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 415ਵੇਂ ਪਹਿਲੇ ਪ੍ਰਕਾਸ਼ ਗੁਰਪੁਰਬ ਮੌਕੇ ਕੀਰਤਨ ਦਰਬਾਰ ਸਜਾਇਆ ਗਿਆ।ਇਸ ਪਾਵਨ ਪਵਿੱਤਰ ਦਿਹਾੜੇ ਮੌਕੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ’ਤੇ ਗੁਰੂ ਚਰਨਾਂ ’ਚ ਹਾਜ਼ਰੀ ਲਗਵਾਈ।
ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਦੇ ਵਿਦਿਆਰਥੀਆਂ ਨੇ ‘ਸਭ ਸਿੱਖਣ ਕੋ ਹੁਕਮ ਹੈ ਗੁਰੂ ਗ੍ਰੰਥ ਮਾਨਿਓ ਗ੍ਰੰਥ, ਧੁਰ ਕੀ ਬਾਣੀ ਆਈ ਤਿਨ ਸਗਲੀ ਚਿੰਤ ਮਿਟਾਈ’ ਅਤੇ ਵਾਹੁ ਵਾਹੁ ਬਾਣੀ ਨਿਰੰਕਾਰ ਹੈ’ ਆਦਿ ਗੁਰਬਾਣੀ ਦਾ ਮਨੋਹਰ ਕੀਰਤਨ ਗਾਇਨ ਕਰਕੇ ਹਾਜ਼ਰ ਸੰਗਤ ਨੂੰ ਮੰਤਰ ਮੁੰਗਧ ਕੀਤਾ।ਇਸ ਉਪਰੰਤ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸਮੂੰਹ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਫ਼ਲਸਫ਼ੇ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ।
ਛੀਨਾ ਨੇ ਸਮੂਹ ਜਗਤ ਨੂੰ ਗੁਰੂ ਸਾਹਿਬ ਵਲੋਂ ਵਿਖਾਏ ਮਾਰਗ ’ਤੇ ਚੱਲਣ ਲਈ ਪੇ੍ਰਰਿਤ ਕੀਤਾ ਸਮਾਜ ਨੂੰ ਭਿ੍ਰਸ਼ਟਾਚਾਰ, ਨਸ਼ਾਖੋਰੀ ਅਤੇ ਬੇਰੋਜਗਾਰੀ ਵਿਰੁੱਧ ਅਵਾਜ਼ ਬੁਲੰਦ ਕਰਨ ਲਈ ਇਕਜੁੱਟ ਹੋ ਕੇ ਹੰਭਲਾ ਮਾਰਨ ਲਈ ਕਿਹਾ।ਉਨਾਂ ਨੇ ਖ਼ਾਲਸਾ ਕਾਲਜ ਦੇ ਪਿ੍ਰੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਕੀਰਤਨ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ।
     ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸਰਦੂਲ ਸਿੰਘ ਮੰਨਨ, ਸ: ਅਜਮੇਰ ਸਿੰਘ ਹੇਰ, ਮੈਂਬਰ ਸ: ਸੁਖਦੇਵ ਸਿੰਘ ਅਬਦਾਲ, ਗੁਰਪ੍ਰੀਤ ਸਿੰਘ, ਖ਼ਾਲਸਾ ਕਾਲਜ ਫ਼ਾਰ ਵੂਮੈਨ ਕਾਰਜਕਾਰੀ ਪਿ੍ਰੰਸੀਪਲ ਡਾ. ਮਨਪ੍ਰੀਤ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਪਿ੍ਰੰਸੀਪਲ ਡਾ. ਆਰ.ਕੇ ਧਵਨ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪਿ੍ਰੰਸੀਪਲ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪਿ੍ਰੰਸੀਪਲ ਡਾ. ਐਚ.ਬੀ ਸਿੰਘ, ਖ਼ਾਲਸਾ ਕਾਲਜ ਆਫ਼ ਨਰਸਿੰਗ ਪਿ੍ਰੰਸੀਪਲ ਡਾ. ਕਵਲਜੀਤ ਕੌਰ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਨਾਨਕ ਸਿੰਘ, ਅੰਡਰ ਸੈਕਟਰੀ ਡੀ. ਐਸ ਰਟੌਲ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply