ਅੰਮ੍ਰਿਤਸਰ, 2 ਸਤੰਬਰ (ਪੰਜਾਬ ਪੋਸਟ – ਅਮਨ) – ਐਜੂਕੇਸ਼ਨ ਪਲਾਨੇਟ ਵੈਲਫੇਅਰ ਸੋਸਾਇਟੀ ਵਲੋਂ ਡੀ.ਏ.ਵੀ ਇੰਟਰਨੈਸ਼ਨਲ ਸਕੂਲ `ਚ ਖੂਨਦਾਨ ਕੈਂਪ
ਲਗਾਇਆ ਗਿਆ।ਪ੍ਰਿੰਸੀਪਲ ਅੰਜ਼ਨਾ ਗੁਪਤਾ ਨੇ ਸੋਸਾਇਟੀ ਦੇ ਮੈਂਬਰਾਂ ਦੇ ਖੂਨਦਾਨ ਕਰਨ ਦੇ ਜਜ਼ਬੇ ਨੂੰ ਬਹੁਤ ਸਲਾਹਿਆ।ਸੋਸਾਇਟੀ ਦੇ ਜਨਰਲ ਸਕੱਤਰ ਸ਼ਮਾ ਅਰੋੜਾ ਜੁਨੇਜਾ ਨੇ ਖੁਦ ਵੀ ਖੂਨਦਾਨ ਕਰਕੇ ਨਾਰੀ ਸ਼ਕਤੀ ਦਾ ਪ੍ਰਮਾਣ ਦਿੱਤਾ।ਖੂਨਦਾਨੀਆਂ ਨੂੰ ਸਰਟੀਫਿਕੇਟ ਤੇ ਥੈਂਕਯੂ ਕਾਰਡ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਪ੍ਰਧਾਨ ਹਰਸ਼ਪ੍ਰਤੀਕ ਸਿੰਘ ਸੀਨੀਅਰ ਮੀਤ ਪ੍ਰਧਾਨ ਰਾਹਤ ਅਰੋੜਾ, ਜੁਆਇੰਟ ਸਕੱਤਰ ਈਸ਼ਾ ਗੁਲਰੀ, ਸਿਮਰਜੀਤ ਅਤੇ ਗਗਨ ਆਦਿ ਮੌਜੂਦ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media