ਅੰਮ੍ਰਿਤਸਰ, 4 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਕਿਸਾਨ ਸਿਖਲਾਈ ਕੇਂਦਰ, ਖ਼ਾਲਸਾ ਕਾਲਜ ਵਿਖੇ ਖੁੰਬਾਂ ਦਾ ਸਿਖਲਾਈ ਕੋਰਸ 4 ਤੋਂ 11 ਸਤੰਬਰ ਤੱਕ ਕਰਵਾਇਆ ਜਾ ਰਿਹਾ ਹੈ।ਇਸ ਸਬੰਧ ’ਚ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੁੰਬਾਂ ਦੀ ਪੈਦਾਵਾਰ ਤੋਂ ਲੈ ਕੇ ਮੰਡੀਕਰਨ ਤੱਕ ਵਿਸਥਾਰਪੂਰਵਕ ਟ੍ਰੇਨਿੰਗ ਦਿੱਤੀ ਜਾਵੇਗੀ।ਡਾ. ਕੁਲਵੰਤ ਸਿੰਘ ਜ਼ਿਲ੍ਹਾ ਸਿਖਲਾਈ ਅਫ਼ਸਰ, ਕਿਸਾਨ ਸਿਖਲਾਈ ਕੇਂਦਰ, ਖ਼ਾਲਸਾ ਕਾਲਜ ਵਲੋਂ ਅਪੀਲ ਕੀਤੀ ਗਈ ਕਿ ਜੋ ਕਿਸਾਨ ਅਤੇ ਕਿਸਾਨ ਔਰਤਾਂ ਇਸ ਕੋਰਸ ’ਚ ਭਾਗ ਲੈਣ ਦੇ ਚਾਹਵਾਨ ਹਨ, ਉਹ ਕਿਸਾਨ ਸਿਖਲਾਈ ਕੇਂਦਰ ਦੇ ਖੇਤੀਬਾੜੀ ਸੂਚਨਾ ਅਫ਼ਸਰ ਜਸਵਿੰਦਰ ਸਿੰਘ ਭਾਟੀਆ ਕੋਲ ਆਪਣਾ ਨਾਮ ਦਰਜ ਕਰਾ ਸਕਦੇ ਹਨ ਅਤੇ ਲੋੜੀਂਦੀ ਟ੍ਰੇਨਿੰਗ ਲੈਣ ਲਈ 4 ਸਤੰਬਰ ਨੂੰ ਸਵੇਰੇ 10:00 ਵਜੇ ਪਹੁੰਚਣ।
Check Also
ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ
ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …