Tuesday, November 24, 2026

ਪੰਜਾਬ ਸਰਕਾਰ ਵਲੋਂ ਉਦਯੋਗ ਵਿਭਾਗ ਨੂੰ ਜੀ.ਐਸ.ਟੀ ਤੇ ਵੈਟ ਰਿਫੰਡ ਲਈ 97 ਕਰੋੜ ਮਨਜ਼ੂਰ

ਸੁੰਦਰ ਸ਼ਾਮ ਅਰੋੜਾ ਨੇ ਪਹਿਲਕਦਮੀ ਕਰਨ ਲਈ ਮਨਪ੍ਰੀਤ ਬਾਦਲ ਦਾ ਕੀਤਾ ਧੰਨਵਾਦ
 ਚੰਡੀਗੜ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਵਿੱਤ ਵਿਭਾਗ ਵਲੋਂ ਉਦਯੋਗ ਵਿਭਾਗ ਨੂੰ ਜੀ.ਐਸ.ਟੀ ਅਤੇ ਵੈਟ ਰਿਫੰਡ ਲਈ 97 ਕਰੋੜ ਰੁਪਏ ਦੀ Sunder Sham Aroraਰਾਸ਼ੀ ਮਨਜ਼ੂਰ ਕੀਤੀ ਗਈ ਹੈ।ਹਾਲ ਹੀ ’ਚ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਖ਼ਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਇਸ ਸਬੰਧੀ ਬੇਨਤੀ ਕੀਤੀ ਸੀ।
              ਅੱਜ ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਉਦਯੋਗ ਵਿਭਾਗ ਇੱਕ ਇੰਜ਼ ਦੀ ਤਰਾਂ ਕਾਰਜ ਕਰਦਾ ਹੈ ਤਾਂ ਜੋ ਸੂਬੇ ਵਿੱਚ ਨਿਵੇਸ਼, ਰੁਜ਼ਗਾਰ ਉਤਪਤੀ ਅਤੇ ਵਸਤਾਂ ਤੇ ਸੇਵਾਵਾਂ ਨੂੰ ਪ੍ਰਫੁਲਿਤ ਕਰਕੇ ਅਰਥਚਾਰੇ ਨੂੰ ਹੁਲਾਰਾ ਦਿੱਤਾ ਜਾ ਸਕੇ।ਉਨ੍ਹਾਂ ਕਿਹਾ ਕਿ ਮੌਜੂਦਾ ਸਮਿਆਂ ’ਚ ਅਰਥਚਾਰੇ ਨੂੰ ਉਤਾਰ-ਚੜ੍ਹਾਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਵਿੱਤੀ ਮੁਸ਼ਕਿਲਾਂ ਆ ਰਹੀਆਂ ਹਨ।ਉਨ੍ਹਾਂ 97 ਕਰੋੜ ਰੁਪਏ ਦੇ ਜੀ.ਐਸ.ਟੀ ਅਤੇ ਵੈਟ ਰਿਫੰਡ ਕਰਨ ਲਈ ਮਨਪ੍ਰੀਤ ਸਿੰਘ ਬਾਦਲ ਦਾ ਧੰਨਵਾਦ ਕੀਤਾ।ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ਵਿੱਚ ਜੀ.ਐਸ.ਟੀ ਲਈ 70 ਕਰੋੜ ਰੁਪਏ ਅਤੇ ਵੈਟ ਲਈ 27 ਕਰੋੜ ਰੁਪਏ ਦੇ ਰਿਫੰਡ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ 31 ਅਗਸਤ 2019 ਤਕ ਦੇ ਰਿਫੰਡ ਰਲੀਜ਼ ਕਰ ਦਿੱਤੇ ਗਏ ਹਨ।
            ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਨਿਰੰਤਰ ਕੋਸ਼ਿਸ਼ਾਂ ਸਦਕਾ ਪੰਜਾਬ, ਉਦਯੋਗ ਸਥਾਪਿਤ ਕਰਨ ਲਈ ਪਸੰਦੀਦਾ ਸੂਬਾ ਬਣ ਗਿਆ ਹੈ।ਇਸ ਮਕਸਦ ਲਈ ਸੂਬਾ ਸਰਕਾਰ ਵੱਲੋਂ ਢੁਕਵੀਆਂ ਰਿਆਇਤਾਂ, ਬਿਜ਼ਨਸ ਫਸਟ ਪੋਰਟਲ ਦੇ ਪ੍ਰਭਾਵਸ਼ਾਲੀ ਢੰਗ ਨਾਲ ਅਮਲ ਅਤੇ ਡਿਸਟ੍ਰਿਕਟ ਸਿੰਗਲ ਵਿੰਡੋ ਕਲੀਅਰੈਂਸ ਪ੍ਰਣਾਲੀ ਰਾਹੀਂ ਉਦਯੋਗਿਕ ਖੇਤਰ ਦੀ ਸਹਾਇਤਾ ਕੀਤੀ ਜਾ ਰਹੀ ਹੈ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply