ਪਟਾਖਾ ਫੈਕਟਰੀ ਧਮਾਕੇ ਦੇ ਜਖਮੀਆਂ ਨਾਲ ਕੀਤੀ ਮੁਲਾਕਾਤ
ਬਟਾਲਾ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਬਟਾਲਾ ਦੇ ਸਿਵਲ ਹਸਪਤਾਲ ਪਹੁੰਚ ਕੇ ਪਟਾਖਾ ਫੈਕਟਰੀ
ਧਮਾਕੇ ਦੇ ਜਖਮੀਆਂ ਨਾਲ ਮੁਲਾਕਾਤ ਕੀਤੀ ਅਤੇ ਉਨਾਂ ਦੇ ਹੋ ਰਹੇ ਇਲਾਜ ਬਾਰੇ ਜਾਣਕਾਰੀ ਹਾਸਲ ਕੀਤੀ।ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੀੜਤਾਂ ਨੂੰ ਹਰ ਲੋੜੀਂਦੀ ਮਦਦ ਮੁਹੱਈਆ ਕਰਵਾਈ ਜਾਵੇਗੀ। ਉਨਾਂ ਨੇ ਹਾਦਸੇ `ਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਹਾਦਸੇ ਦੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦਾ ਯਕੀਨ ਦਿਵਾਇਆ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media