Tuesday, September 15, 2026

ਬਟਾਲਾ ’ਚ ਪਟਾਕਾ ਫੈਕਟਰੀ ਹਾਦਸੇ ’ਤੇ ਲੌਂਗੋਵਾਲ ਵੱਲੋਂ ਦੁੱਖ ਦਾ ਪ੍ਰਗਟਾਵਾ

ਜ਼ਖਮੀਆਂ ਨੂੰ ਸ੍ਰੀ ਗੁਰੂ ਰਾਮਦਾਸ ਹਸਪਤਾਲ ’ਚ ਦਿੱਤੀਆਂ ਜਾਣਗੀਆਂ ਮੁਫਤ ਸੇਵਾਵਾਂ
ਅੰਮ੍ਰਿਤਸਰ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਬਟਾਲਾ ਵਿਚ ਪਟਾਕਾ ਫੈਕਟਰੀ ਵਿਚ ਧਮਾਕਾ ਹੋਣ Gobind-Singh-Longowal-300x283ਕਾਰਨ ਹੋਏ ਜਾਨੀ ਤੇ ਮਾਲੀ ਨੁਕਸਾਨ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ।ਉਨ੍ਹਾਂ ਇਸ ਹਾਦਸੇ ਵਿਚ ਚਲਾਣਾ ਕਰ ਜਾਣ ਵਾਲੇ ਲੋਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀਆਂ ਰੂਹਾਂ ਲਈ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਹੈ।ਲੌਂਗੋਵਾਲ ਨੇ ਕਿਹਾ ਕਿ ਇਸ ਅਤਿ ਦੁਖਦਾਈ ਸਮੇਂ ਵਿਚ ਸ਼੍ਰੋਮਣੀ ਕਮੇਟੀ ਪੀੜਤਾਂ ਦੇ ਨਾਲ ਹੈ ਅਤੇ ਜਖਮੀਆਂ ਦੇ ਇਲਾਜ ਲਈ ਮੁਫਤ ਸੇਵਾਵਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਖੇ ਮੁਫਤ ਇਲਾਜ ਲਈ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਜਖਮੀਆਂ ਨੂੰ ਅਪੀਲ ਕੀਤੀ ਕਿ ਕਿ ਉਹ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਖੇ ਇਲਾਜ ਲਈ ਦਾਖਲ ਹੋਣ। ਇਸ ਦੇ ਨਾਲ ਹੀ ਪ੍ਰਧਾਨ ਲੌਂਗੋਵਾਲ ਨੇ ਪ੍ਰਸ਼ਾਸਨ ਦੀ ਅਣਗਹਿਲੀ ’ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਅਜਿਹੇ ਵਿਸਫੋਟਕ ਕਾਰੋਬਾਰ ਨੂੰ ਸ਼ਹਿਰੀ ਵੱਸੋਂ ਵਾਲੇ ਇਲਾਕਿਆਂ ਤੋਂ ਬਾਹਰ ਕੱਢਿਆ ਜਾਵੇ।ਉਨ੍ਹਾਂ ਕਿਹਾ ਕਿ ਮਨੁੱਖੀ ਜਾਨਾਂ ਦੀ ਸੁਰੱਖਿਆ ਦੀ ਜਿੰਮੇਵਾਰੀ ਸਰਕਾਰਾਂ ਦੀ ਬਣਦੀ ਹੈ ਜਿਸ ਨੂੰ ਸੰਜ਼ੀਦਗੀ ਨਾਲ ਨਿਭਾਉਣ ਲਈ ਸਰਕਾਰਾਂ ਵਚਨਬੱਧ ਹੋਣ ਤਾਂ ਜੋ ਅਜਿਹੇ ਹਾਦਸੇ ਨਾ ਵਾਪਰਣ।
 

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …

Leave a Reply