ਚੰਡੀਗੜ, 5 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ
ਗਠਿਤ ਕੀਤੀ ਅੰਤਰ ਮੰਤਰਾਲਿਆਂ ਦੀ ਇੱਕ ਟੀਮ ਸੂਬੇ ਵਿੱਚ ਹਾਲ ਹੀ ਵਿੱਚ ਆਏ ਹੜਾਂ ਕਾਰਨ ਹੋਏ ਭਾਰੀ ਨੁਕਸਾਨ ਦਾ ਜਾਇਜ਼ਾ ਲੈਣ ਲਈ ਪੰਜਾਬ ਦਾ ਦੋ ਰੋਜ਼ਾ ਦੌਰਾ ਕਰੇਗੀ।
ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਹਿ ਮੰਤਰਾਲੇ ਦੇ ਜੁਆਇੰਟ ਸਕੱਤਰ (ਸੀ.ਆਈ.ਐਸ) ਅਨੁਜ ਸ਼ਰਮਾ ਦੀ ਅਗਵਾਈ ਹੇਠ ਅੰਤਰ-ਮੰਤਰਾਲਿਆਂ ਦੀ 6 ਮੈਂਬਰੀ ਟੀਮ 12 ਸਤੰਬਰ ਨੂੰ ਚੰਡੀਗੜ ਪਹੰੁਚੇਗੀ। ਪੰਜਾਬ ਸਰਕਾਰ ਦੇ ਉੱਚ ਅਧਿਕਾਰੀ ਕੇਂਦਰ ਦੀ ਇਸ ਟੀਮ ਨੂੰ ਹਾਲ ਹੀ ਵਿੱਚ ਹੜਾਂ ਕਾਰਨ ਹੋਏ ਨੁਕਸਾਨ ਤੋਂ ਜਾਣੂ ਕਰਵਾਉਣਗੇ।ਇਸ ਮੀਟਿੰਗ ਤੋਂ ਤੁਰੰਤ ਬਾਅਦ ਇਹ ਟੀਮ ਰੂਪਨਗਰ ਤੇ ਜਲੰਧਰ ਜ਼ਿਲਿਆਂ ਵਿੱਚ ਹੜਾਂ ਕਾਰਨ ਹੋਏ ਭਾਰੀ ਨੁਕਸਾਨ ਦਾ ਜਾਇਜ਼ਾ ਲੈਣ ਲਈ ਰਾਵਾਨਾ ਹੋਵੇਗੀ।ਟੀਮ ਅਗਲੇ ਦਿਨ 13 ਸਤੰਬਰ ਨੂੰ ਜਲੰਧਰ ਅਤੇ ਕਪੂਰਥਲਾ ਜ਼ਿਲਿਆਂ ਦੇ ਹੜ ਪ੍ਰਭਾਵਿਤ ਖੇਤਰਾਂ ਦਾ ਵੀ ਦੌਰਾ ਕਰੇਗੀ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਕੇਂਦਰ ਨੇ ਪੰਜਾਬ ਨੂੰ ਸੂਬਿਆਂ ਲਈ ਗਠਿਤ ਕੀਤੀ ਅੰਤਰ-ਮੰਤਰਾਲੇ ਟੀਮ ਵਿੱਚ ਸ਼ਾਮਲ ਕਰ ਲਿਆ ਸੀ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media