ਮੋਹਾਲੀ, 5 ਸਤੰਬਰ (ਪੰਜਾਬ ਪੋਸਟ ਬਿਊਰੋ) – ਅਧਿਆਪਕ ਦਿਵਸ ਮੌਕੇ ਮੋਹਾਲੀ ਵਿੱਖੇ ਆਯੋਜਿਤ ਰਾਜ ਪੱਧਰੀ ਅਧਿਆਪਕ ਪੁਰਸਕਾਰ ਵੰਡ ਸਮਾਰੋਹ ਦੌਰਾਨ
ਮਾਨਯੋਗ ਸਿਖਿਆ ਮੰਤਰੀ ਪੰਜਾਬ ਵਿਜੇਇੰਦਰ ਸਿੰਗਲਾ ਵਲੋਂ 55 ਅਧਿਆਪਕਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।ਆਪਣੇ ਸੰਬੋਧਨ ਵਿੱਚ ਸਿੰਗਲਾ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਵਿਦਿਆਰਥੀਆਂ ਵਿੱਚ ਨੈਤਿਕ ਗੁਣ ਪੈਦਾ ਕਰਨ ਦੇ ਉਪਰਾਲੇ ਕਰਨ।ਉਨਾਂ ਕਿਹਾ ਕਿ ਸਿੱਧੇ ਭਰਤੀ ਕੀਤੇ ਗਏ 1933 ਹੈਡ ਟੀਚਰਾਂ ਅਤੇ ਸੈਂਟਰ ਹੈਡ ਅਧਿਆਪਕਾਂ ਨੂੰ ਨਿਯੁੱਕਤੀ ਪੱਤਰ ਜਾਰੀ ਕਰਨ ਦੀ ਪ੍ਰਕਿਰਿਆ ਅਰੰਭ ਦਿੱਤੀ ਗਈ ਹੈ।ਇਸ ਮੌਕੇ ਸਕੱਤਰ ਸਕੂਲ ਸਿਖਿਆ ਕ੍ਰਿਸ਼ਨ ਕੁਮਾਰ, ਇੰਦਰਜੀਤ ਸਿੰਘ ਡੀ.ਪੀ.ਆਈ (ਐ.ਸਿ) ਵੀ ਮੌਜੂਦ ਸਨ।
Check Also
ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼
ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …
Punjab Post Daily Online Newspaper & Print Media