Friday, June 12, 2026

ਡੀ.ਏ.ਵੀ ਪਬਲਿਕ ਸਕੂਲ ਦੀ ਅਧਿਆਪਕਾ ਦਾ ਸਨਮਾਨ

PUNJ0609201909ਅੰਮ੍ਰਿਤਸਰ, 6 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਸਹਿਪਾਠਕ੍ਰਮ ਰਚਨਾਤਕ ਗਤੀਵਿਧੀਆਂ ਮੁਖੀ ਕੁਮਾਰੀ ਸ਼ਮਾ ਸ਼ਰਮਾ ਨੂੰ ਉਨ੍ਹਾਂ ਦੇ ਸਿੱਖਿਆ ਦੇ ਖੇਤਰ ਵਿੱਚ ਯੋਗਦਾਨ ਦੇ ਲਈ ਜਿਲ੍ਹਾ ਸਿੱਖਿਆ ਵਿਭਾਗ ਵਲੋਂ ਗਲੋਬਲ ਪੰਜਾਬੀ ਸੰਸਕ੍ਰਿਤੀ ਸੰਸਥਾ ਨਾਲ ਮਿਲ ਕੇ ਸਰਵੋਤਮ ਅਧਿਆਪਕਾ ਦੇ ਐਵਾਰਡ ਨਾਲ ਸਨਮਾਨਿਤ ਕੀਤਾ। ਇਹ ਐਵਾਰਡ ਡੀ.ਈ.ਓ ਅੰਮ੍ਰਿਤਸਰ ਸਲਵਿੰਦਰ ਸਿੰਘ ਸਮਰਾ ਵਲੋਂ ਦਿੱਤਾ ਗਿਆ।ਪੰਜਾਹ ਅਧਿਆਪਕਾਂ ਦੇ ਸਨਮਾਨ ਵਿੱਚ ਆਯੋਜਿਤ ਸਮਾਗਮ ਵਿੱਚ ਸਰਕਾਰੀ ਟੀਚਰਾਂ ਤੋਂ ਇਲਾਵਾ ਜਿਲ੍ਹੇ ਦੇ ਪ੍ਰਾਈਵੇਟ ਸਕੂਲਾਂ ਵਿੱਚੋਂ ਕੁਮਾਰੀ ਸ਼ਮਾ ਸ਼ਰਮਾ ਇਕੋ ਇੱਕ ਅਧਿਆਪਕਾ ਸਨ।
    ਪੰਜਾਬ ਜ਼ੋਨ `ਏ` ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਕੁਮਾਰੀ ਸ਼ਮਾ ਸ਼ਰਮਾ ਨੂੰ ਵਧਾਈ ਦਿੱਤੀ ।
    ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਕਿਹਾ ਕਿ ਕੁਮਾਰੀ ਸ਼ਮਾ ਸ਼ਰਮਾ ਨੇ ਇੱਕ ਮਿਸਾਲ ਕਾਇਮ ਕੀਤੀ ਹੈ

Check Also

ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …

Leave a Reply