ਬੱਚਿਆਂ ਨੂੰ ਚੰਗੀ ਖੁਰਾਕ ਖਾਣ ਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ
ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਅਧਿਆਪਕ ਦਿਵਸ `ਤੇ ਪੰਜਾਬ ਪੁਲਿਸ ਵੱਲੋਂ ਸਕੂਲੀ ਬੱਚਿਆਂ ਤੇ ਅਧਿਆਪਕਾਂ ਨਾਲ ਸਾਂਝ ਪਾਉਂਦੇ ਹੋਏ ਵੱਖ-ਵੱਖ ਸਕੂਲਾਂ ਵਿੱਚ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ ਗਿਆ।ਇੰਸਪੈਕਟਰ ਅਨੂਪ ਸੈਣੀ ਇੰਚਾਰਜ ਸਾਂਝ ਕੇਂਦਰ ਉਤਰੀ ਨੇ ਦੱਸਿਆ ਕਿ ਕਮਿਸ਼ਨਰ ਐਸ. ਸ੍ਰੀਵਾਸਤਵ ਅਤੇ ਏ.ਡੀ.ਸੀ.ਪੀ ਹੈਡਕੁਆਰਟਰ ਸਰਤਾਜ ਸਿੰਘ ਚਾਹਲ ਵੱਲੋਂ ਕੀਤੀ ਗਈ ਇਸ ਪਹਿਲ ਸਦਕਾ ਅੱਜ ਸਾਡੀ ਟੀਮ ਨੇ ਹੋਲੀ ਹਾਰਟ ਪ੍ਰੈਜੀਡੈਂਸੀ ਸਕੂਲ ਲੁਹਾਰਕਾ ਰੋਡ ਵਿਖੇ ਅਧਿਆਪਕਾਂ ਤੇ ਬੱਚਿਆਂ ਨੂੰ ਸੰਬੋਧਨ ਕੀਤਾ।
ਉਨਾਂ ਦੱਸਿਆ ਕਿ ਸਾਡੀ ਟੀਮ ਵਿਚ ਸ਼ਾਮਿਲ ਹਰਚੰਦ ਸਿੰਘ, ਡਾ. ਸੁਖਵਿੰਦਰ ਸਿੰਘ ਜੇਠੂਵਾਲ ਨੇ ਪੰਜਾਬ ਸਰਕਾਰ ਵੱਲੋਂ ਮਨਾਏ ਜਾ ਰਹੇ ਪੋਸ਼ਣ ਮਹੀਨੇ ਦੇ ਸੰਬਧ ਵਿਚ ਬੱਚਿਆਂ ਨੂੰ ਜ਼ੰਕ ਫੂਡ ਛੱਡ ਕੇ ਚੰਗੀ ਤੇ ਸ਼ੁੱਧ ਖੁਰਾਕ ਖਾਣ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਨਸ਼ਿਆਂ ਤੋਂ ਦੂਰ ਰਹਿਣ, ਕੌਮੀ ਨਿਸ਼ਾਨਿਆਂ ਦੀ ਪ੍ਰਾਪਤੀ ਲਈ ਡੱਟਵੀਂ ਮਿਹਨਤ ਕਰਨ, ਭਰੂਣ ਹੱਤਿਆ ਅਤੇ ਔਰਤਾਂ ਖਿਲਾਫ ਹੋ ਰਹੇ ਅਪਰਾਧਾਂ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕਰਕੇ ਉਨਾਂ ਦਾ ਸਾਥ ਮੰਗਿਆ ਗਿਆ।
ਪੁਲਿਸ ਅਧਿਕਾਰੀਆਂ ਨੇ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਜਿੱਥੇ ਇਹ ਵਿਚਾਰ ਆਪਣੇ ਮਾਂ-ਬਾਪ, ਰਿਸ਼ਤੇਦਾਰਾਂ ਤੇ ਆਂਢ-ਗੁਆਂਢ ਨਾਲ ਸਾਂਝੇ ਕਰਨ, ਉਥੇ ਸੰਕਟ ਵੇਲੇ ਪੁਲਿਸ ਦੀ ਮਦਦ ਲੈਣ ਤੋਂ ਸੰਕੋਚ ਨਾ ਕਰਨ।ਇਸ ਮੌਕੇ ਸਕੂਲ ਦੇ ਡਾਇਰੈਕਟਰ ਵਿਜੇ ਸੇਠ, ਅੰਜਨਾ ਸੇਠ ਅਤੇ ਪ੍ਰਿੰਸੀਪਲ ਸ਼ਿਲਪਾ ਵਿਕਰਮ ਸੇਠ ਵੀ ਮੌਜੂਦ ਸਨ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …